Homeਸੰਸਾਰਸੰਯੁਕਤ ਰਾਜ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਪਹੁੰਚੇ ਭਾਰਤ

ਸੰਯੁਕਤ ਰਾਜ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਪਹੁੰਚੇ ਭਾਰਤ

ਨਵੀਂ ਦਿੱਲੀ : ਸੰਯੁਕਤ ਰਾਜ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਭਾਰਤ ਪਹੁੰਚੇ ਹਨ। ਅਮਰੀਕੀ ਵਿਦੇਸ਼ ਮੰਤਰੀ ਵਜੋਂ ਇਹ ਉਨ੍ਹਾਂ ਦਾ ਭਾਰਤ ਦਾ ਪਹਿਲਾ ਅਧਿਕਾਰਤ ਦੌਰਾ ਹੈ। ਉਨ੍ਹਾਂ ਦਾ ਜਹਾਜ਼ ਥੋੜ੍ਹੀ ਦੇਰ ਪਹਿਲਾਂ ਕੋਲਕਾਤਾ ਪਹੁੰਚਿਆ ਸੀ। ਇਸ ਦੌਰਾਨ ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਏਅਰਪੋਰਟ ’ਤੇ ਰੂਬੀਓ ਅਤੇ ਉਨ੍ਹਾਂ ਦੀ ਪਤਨੀ ਜੀਨੇਟ ਡੌਸਡੇਬਸ ਰੂਬੀਓ ਦਾ ਸਵਾਗਤ ਕਰਨ ਲਈ ਹਵਾਈ ਅੱਡੇ ‘ਤੇ ਮੌਜੂਦ ਰਹੇ। ਉਨ੍ਹਾਂ ਦਾ ਚਾਰ ਦਿਨਾਂ ਦਾ ਦੌਰਾ ਕਈ ਸਮਾਗਮਾਂ ਦਾ ਹਿੱਸਾ ਹੋਵੇਗਾ ਅਤੇ ਕਈ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਵੀ ਕਰਨਗੇ।

ਅੱਜ ਹੋਵੇਗੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਰੂਬੀਓ ਕੋਲਕਾਤਾ ਵਿੱਚ ਮਦਰ ਟੈਰੇਸਾ ਦੇ ਮਿਸ਼ਨਰੀਜ਼ ਆਫ਼ ਚੈਰਿਟੀ ਦੇ ਮਦਰ ਹਾਊਸ ਅਤੇ ਚਿਲਡਰਨ ਹੋਮ ਦਾ ਦੌਰਾ ਕਰ ਰਹੇ ਹਨ। ਇਸ ਤੋਂ ਬਾਅਦ, ਉਹ ਦਿੱਲੀ ਦੇ ਲਈ ਰਵਾਨਾ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।

ਕੀ ਹੈ ਭਾਰਤ ਦੌਰੇ ਦੀ ਮੁੱਖ ਵਜ੍ਹਾ?

ਰੂਬੀਓ ਦੇ ਭਾਰਤ ਦੌਰੇ ਦਾ ਮੁੱਖ ਕਾਰਨ ਦਿੱਲੀ ਵਿੱਚ ਹੋਣ ਵਾਲੀ ਕਵਾਡ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣਾ ਹੈ, ਜਿਸ ਵਿੱਚ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਦੇ ਨਾਲ-ਨਾਲ ਆਸਟ੍ਰੇਲੀਆ ਅਤੇ ਜਾਪਾਨ ਦੇ ਵਿਦੇਸ਼ ਮੰਤਰੀ ਵੀ ਸ਼ਾਮਲ ਹੋਣਗੇ। ਇਹ ਮੀਟਿੰਗ 26 ਮਈ ਨੂੰ ਹੋਵੇਗੀ।

ਕਈ ਮਹੱਤਵਪੂਰਨ ਵਿਸ਼ਿਆਂ ‘ਤੇ ਹੋਵੇਗੀ ਚਰਚਾ

ਰੂਬੀਓ ਦੇ ਭਾਰਤ ਦੌਰੇ ਦੇ ਦੌਰਾਨ, ਕਵਾਡ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਅਤੇ ਭਾਰਤ-ਅਮਰੀਕਾ ਵਿਚਕਾਰ ਦੁਵੱਲੀ ਮੀਟਿੰਗ ਵਿੱਚ ਕਈ ਅਹਿਮ ਵਿਸ਼ਿਆਂ ‘ਤੇ ਚਰਚਾ ਹੋਵੇਗੀ। ਇਨ੍ਹਾਂ ਵਿੱਚ ਵਪਾਰ, ਤਕਨਾਲੋਜੀ, ਰੱਖਿਆ, ਊਰਜਾ ਸੁਰੱਖਿਆ ਅਤੇ ਇੰਡੋ-ਪੈਸੀਫਿਕ ਰਣਨੀਤੀ ਵਰਗੇ ਵਿਸ਼ੇ ਸ਼ਾਮਲ ਹਨ। ਦੁਵੱਲੀ ਮੀਟਿੰਗ ਵਿੱਚ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਵੀ ਚਰਚਾ ਕੀਤੀ ਜਾਵੇਗੀ।

ਈਰਾਨ ਯੁੱਧ ਤੇ ਵੀ ਚਰਚਾ ਸੰਭਵ

ਰੂਬੀਓ ਦੇ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਕਵਾਡ ਦੇ ਦੂਸਰੇ ਵਿਦੇਸ਼ ਮੰਤਰੀਆਂ ਨਾਲ ਈਰਾਨ ਯੁੱਧ ‘ਤੇ ਵੀ ਚਰਚਾ ਸੰਭਵ ਹੈ। ਦੁਨੀਆ ਭਰ ਵਿੱਚ ਈਰਾਨ ਯੁੱਧ ਕਾਰਨ ਪੈਦਾ ਹੋਏ ਊਰਜਾ ਸੰਕਟ ਅਤੇ ਹੋਰਮੁਜ਼ ਜਲਡਮਰੂ ਦੀ ਸਥਿਤੀ ਵਰਗੇ ਮੁੱਦਿਆਂ ‘ਤੇ ਵਿਸਥਾਰਤ ਚਰਚਾ ਹੋਣ ਦੀ ਉਮੀਦ ਹੈ।

ਜੈਪੁਰ ਅਤੇ ਆਗਰਾ ਵੀ ਜਾਣਗੇ ਰੂਬੀਓ

ਰੂਬੀਓ ਆਪਣੀ ਪਤਨੀ ਨਾਲ ਜੈਪੁਰ ਅਤੇ ਆਗਰਾ ਵੀ ਜਾਣਗੇ। ਜੈਪੁਰ ਵਿੱਚ, ਉਨ੍ਹਾਂ ਦੇ ਸੱਭਿਆਚਾਰਕ ਸਮਾਗਮਾਂ ਵਿੱਚ ਹਿੱਸਾ ਲੈਣ ਅਤੇ ਕਈ ਇਤਿਹਾਸਕ ਸਥਾਨਾਂ ਦਾ ਦੌਰਾ ਕਰਨ ਦੀ ਉਮੀਦ ਹੈ। ਇਸ ਦੌਰਾਨ ਆਗਰਾ ਵਿੱਚ, ਉਹ ਤਾਜ ਮਹਿਲ ਦੇਖਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments