Homeਸੰਸਾਰਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜਲਦ ਹੀ ਭਾਰਤ ਦਾ ਕਰਨਗੇ ਦੌਰਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜਲਦ ਹੀ ਭਾਰਤ ਦਾ ਕਰਨਗੇ ਦੌਰਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜਲਦ ਹੀ ਭਾਰਤ ਦਾ ਦੌਰਾ ਕਰਨਗੇ। ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਪੁਸ਼ਟੀ ਕੀਤੀ ਹੈ ਕਿ ਵਾਸ਼ਿੰਗਟਨ ਰਾਸ਼ਟਰਪਤੀ ਟਰੰਪ ਦੀ ਇਸ ਸਟੇਟ ਵਿਜ਼ਿਟ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਰਾਜਦੂਤ ਅਨੁਸਾਰ ਇਸ ਉੱਚ-ਪੱਧਰੀ ਦੌਰੇ ਦੀਆਂ ਮੁੱਢਲੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।

ਰਾਜਦੂਤ ਗੋਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਵਿੱਚ ਆਪਣੀ ਦੁਵੱਲੀ ਗੱਲਬਾਤ ਦੌਰਾਨ ਰਾਸ਼ਟਰਪਤੀ ਟਰੰਪ ਨੂੰ ਭਾਰਤ ਆਉਣ ਦਾ ਰਸਮੀ ਸੱਦਾ ਦਿੱਤਾ ਸੀ। ਹਾਲਾਂਕਿ ਇਹ ਦੌਰਾ ਨਵੰਬਰ ਵਿੱਚ ਹੋਣ ਵਾਲੀਆਂ ਅਮਰੀਕੀ ਮਿਡ-ਟਰਮ ਚੋਣਾਂ ਤੋਂ ਪਹਿਲਾਂ ਹੋਣ ਦੀ ਸੰਭਾਵਨਾ ਨਹੀਂ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਰਾਸ਼ਟਰਪਤੀ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਭਾਰਤ ਆ ਸਕਦੇ ਹਨ। ਜਿੱਥੇ ਟਰੰਪ ਦੇ ਭਾਰਤ ਆਉਣ ਦੀਆਂ ਤਿਆਰੀਆਂ ਹਨ, ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਵੀ ਦਸੰਬਰ 2026 ਵਿੱਚ ਜੀ-20 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਜਾ ਸਕਦੇ ਹਨ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਵਾਸ਼ਿੰਗਟਨ ਆਉਣ ਦਾ ਰਸਮੀ ਸੱਦਾ ਦਿੱਤਾ ਹੈ। ਰਾਜਦੂਤ ਨੇ ਦੱਸਿਆ ਕਿ ਦੋਵਾਂ ਆਗੂਆਂ ਦੇ ਸਬੰਧ ਬੇਹੱਦ ਕਰੀਬੀ ਹਨ, ਜੋ ਡਿਪਲੋਮੇਸੀ ਲਈ ਬਹੁਤ ਮਹੱਤਵਪੂਰਨ ਹਨ।

ਸਿਰਫ਼ ਦੌਰੇ ਹੀ ਨਹੀਂ, ਸਗੋਂ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਸਬੰਧ ਵੀ ਮਜ਼ਬੂਤ ਹੋਣ ਜਾ ਰਹੇ ਹਨ। ਪਿਛਲੇ 18 ਮਹੀਨਿਆਂ ਤੋਂ ਚੱਲ ਰਹੀ ਗੰਭੀਰ ਗੱਲਬਾਤ ਤੋਂ ਬਾਅਦ ਭਾਰਤ-ਅਮਰੀਕਾ ਦੁਵੱਲਾ ਵਪਾਰ ਸਮਝੌਤਾ ਹੁਣ ਅੰਤਿਮ ਪੜਾਅ ‘ਤੇ ਹੈ ਅਤੇ ਜਲਦ ਹੀ ਇਸ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਰਾਜਦੂਤ ਗੋਰ ਅਨੁਸਾਰ ਰਾਸ਼ਟਰਪਤੀ ਟਰੰਪ ਆਪਣੇ ਪਿਛਲੇ ਭਾਰਤ ਦੌਰੇ ਨੂੰ ਆਪਣੀਆਂ ਸਭ ਤੋਂ ਯਾਦਗਾਰ ਫੇਰੀਆਂ ਵਿੱਚੋਂ ਇੱਕ ਮੰਨਦੇ ਹਨ ਅਤੇ ਉਹ ਅਕਸਰ ਇਸ ਬਾਰੇ ਚਰਚਾ ਕਰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਆਉਣ ਵਾਲੇ ਦੋ ਹਫ਼ਤਿਆਂ ਵਿੱਚ ਫਿਲੀਪੀਨਜ਼ ਵਿੱਚ ਕੁਆਡ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਵੀ ਹੋਣ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments