Homeਸੰਸਾਰਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੇ ਜਾਪਾਨੀ ਰਾਜਦੂਤ ਓਨੋ ਕੇਈਚੀ ਨਾਲ...

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੇ ਜਾਪਾਨੀ ਰਾਜਦੂਤ ਓਨੋ ਕੇਈਚੀ ਨਾਲ ਕੀਤੀ ਮੁਲਾਕਾਤ

ਲਖਨਊ : ਜਾਪਾਨ ਦੇ ਰਾਜਦੂਤ ਓਨੋ ਕੇਈਚੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਸ਼ਿਸ਼ਟਾਚਾਰਿਕ ਭੇਟ ਕੀਤੀ। ਇਸ ਮੁਲਾਕਾਤ ਦੌਰਾਨ ਉੱਤਰ ਪ੍ਰਦੇਸ਼ ਅਤੇ ਜਪਾਨ ਦੇ ਵਿਚਕਾਰ ਤਕਨੀਕੀ ਸਹਿਯੋਗ, ਨਿਵੇਸ਼, ਯੁਵਾ ਹੁਨਰ ਵਿਕਾਸ ਅਤੇ ਸੈਰ-ਸਪਾਟੇ ਵਰਗੇ ਚਾਰ ਮੁੱਖ ਖੇਤਰਾਂ ਵਿੱਚ ਭਾਈਚਾਰੇ ਬਾਰੇ ਚਰਚਾ ਕੀਤੀ ਗਈ।

ਦੋਵੇਂ ਧਿਰਾਂ ਇਨ੍ਹਾਂ ਖੇਤਰਾਂ ਵਿੱਚ ਵਿਆਪਕ ਸਹਿਯੋਗ ਨੂੰ ਅੱਗੇ ਵਧਾਉਣ ਲਈ ਸਹਿਮਤ ਜਿਤਾਈ ਹੈ। ਜਾਪਾਨੀ ਰਾਜਦੂਤ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਵਧਾਈ ਦਿੱਤੀ ਅਤੇ ਪਿਛਲੇ 8 ਸਾਲਾਂ ਵਿੱਚ ਯੂ.ਪੀ ਵਿੱਚ ਹੋਏ ਸਕਾਰਾਤਮਕ ਬਦਲਾਅ ਅਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਾਪਾਨੀ ਕੰਪਨੀਆਂ ਉੱਤਰ ਪ੍ਰਦੇਸ਼ ਨੂੰ ਨਿਵੇਸ਼ ਲਈ ਇੱਕ ਭਰੋਸੇਯੋਗ ਅਤੇ ਸਕਾਰਾਤਮਕ ਵਾਤਾਵਰਣ ਵਾਲਾ ਰਾਜ ਮੰਨਦੀਆਂ ਹਨ।

ਗ੍ਰੀਨ ਹਾਈਡ੍ਰੋਜਨ ਅਤੇ ਇਲੈਕਟ੍ਰੋਨਿਕਸ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰੇਗੀ ਯੂਪੀ ਟੀਮ

ਬੈਠਕ ਦੌਰਾਨ, ਇਹ ਫ਼ੈਸਲਾ ਕੀਤਾ ਗਿਆ ਕਿ ਉੱਤਰ ਪ੍ਰਦੇਸ਼ ਸਰਕਾਰ ਦਾ ਇੱਕ ਉੱਚ ਪੱਧਰੀ ਵਫ਼ਦ ਜਲਦੀ ਹੀ ਜਾਪਾਨ ਦਾ ਦੌਰਾ ਕਰੇਗਾ। ਇਹ ਦੌਰਾ ਗ੍ਰੀਨ ਹਾਈਡ੍ਰੋਜਨ, ਇਲੈਕਟ੍ਰੋਨਿਕਸ ਅਤੇ ਖਾਸ ਕਰਕੇ ਸੈਮੀਕੰਡਕਟਰ ਤਕਨਾਲੋਜੀ ਦੇ ਖੇਤਰ ਵਿੱਚ ਸਾਂਝੇਦਾਰੀ  ਦੇ ਮੌਕਿਆਂ ਦੀ ਪੜਚੋਲ ਕਰਨ ਲਈ ਹੋਵੇਗਾ। ਨਾਲ ਹੀ, ਯੂ.ਪੀ ਵਫ਼ਦ ਜੁਲਾਈ ਦੇ ਆਖਰੀ ਹਫ਼ਤੇ ਹੋਣ ਵਾਲੇ ਵਿਸ਼ਵ ਐਕਸਪੋ, ਓਸਾਕਾ ਵਿੱਚ ਵੀ ਸ਼ਾਮਲ ਹੋਵੇਗਾ। ਸੀ.ਐਮ ਯੋਗੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਇਲੈਕਟ੍ਰਾਨਿਕਸ, ਗ੍ਰੀਨ ਊਰਜਾ ਅਤੇ ਸੈਮੀਕੰਡਕਟਰ ਵਰਗੇ ਖੇਤਰਾਂ ਵਿੱਚ ਜਾਪਾਨੀ ਨਿਵੇਸ਼ ਅਤੇ ਤਕਨੀਕੀ ਸਹਿਯੋਗ ਦਾ ਸਵਾਗਤ ਕਰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ  ਸਰਕਾਰ ਮੈਟਰੋ ਪ੍ਰੋਜੈਕਟਾਂ ਤੋਂ ਇਲਾਵਾ ਸ਼ਹਿਰੀ ਗਤੀਸ਼ੀਲਤਾ ਦੇ ਹੋਰ ਆਧੁਨਿਕ ਮਾਡਲਾਂ ਨੂੰ ਅਪਣਾਉਣ ਲਈ ਤਿਆਰ ਹੈ।

ਨੌਜ਼ਵਾਨਾਂ ਦੇ ਹੁਨਰ ਵਿਕਾਸ ਅਤੇ ਸੈਰ-ਸਪਾਟੇ ਦੇ ਖੇਤਰ ਵਿੱਚ ਵੀ ਭਾਈਵਾਲੀ ਹੋਵੇਗੀ

ਮੀਟਿੰਗ ਵਿੱਚ ਉੱਤਰ ਪ੍ਰਦੇਸ਼ ਦੇ ਨੌਜ਼ਵਾਨਾਂ ਦੇ ਹੁਨਰ ਨੂੰ ਵਿਕਸਤ ਕਰਨ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਰੁਜ਼ਗਾਰ ਪ੍ਰਦਾਨ ਕਰਨ ‘ਤੇ ਵੀ ਚਰਚਾ ਕੀਤੀ ਗਈ। ਖ਼ਾਸ ਕਰਕੇ ਜਾਪਾਨ ਵਿੱਚ ਰੁਜ਼ਗਾਰ ਦੇ ਮੌਕਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸੀ.ਐਮ ਯੋਗੀ ਨੇ ਕਿਹਾ ਕਿ ਸੂਬਾ ਸਰਕਾਰ ਜਾਪਾਨ ਦੇ ਸਹਿਯੋਗ ਨਾਲ ਨੌਜ਼ਵਾਨਾਂ ਨੂੰ ਸਿਖਲਾਈ ਦੇਵੇਗੀ ਤਾਂ ਜੋ ਉਹ ਉੱਥੇ ਨੌਕਰੀਆਂ ਦੇ ਯੋਗ ਬਣ ਸਕਣ। ਸੈਰ-ਸਪਾਟੇ ਦੇ ਖੇਤਰ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਡੂੰਘਾ ਸਹਿਯੋਗ ਸਥਾਪਤ ਕਰਨ ਲਈ ਇੱਕ ਸਮਝੌਤਾ ਵੀ ਹੋਇਆ। ਸੀ.ਐਮ ਯੋਗੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਭਾਰਤ ਦਾ ਅਧਿਆਤਮਿਕ ਕੇਂਦਰ ਹੈ, ਜਿੱਥੇ ਹਿੰਦੂ ਧਰਮ, ਬੁੱਧ ਧਰਮ ਅਤੇ ਜੈਨ ਧਰਮ ਨਾਲ ਸਬੰਧਤ ਕਈ ਇਤਿਹਾਸਕ ਸਥਾਨ ਸਥਿਤ ਹਨ। ਇਹ ਜਾਪਾਨੀ ਨਾਗਰਿਕਾਂ ਲਈ ਖਿੱਚ ਦਾ ਕੇਂਦਰ ਵੀ ਹੈ।

ਜਾਪਾਨੀ ਰਾਜਦੂਤ ਓਨੋ ਕੇਈਚੀ ਨੇ ਕਾਨੂੰਨ ਵਿਵਸਥਾ, ਬੁਨਿਆਦੀ ਢਾਂਚੇ, ਸੜਕ ਅਤੇ ਰੇਲ ਨੈੱਟਵਰਕ ਅਤੇ ਹਵਾਈ ਸੰਪਰਕ ਦੇ ਖੇਤਰ ਵਿੱਚ ਉੱਤਰ ਪ੍ਰਦੇਸ਼ ਵਿੱਚ ਕੀਤੇ ਗਏ ਕੰਮਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਹ ਸੂਬਾ ਹੁਣ ਵਿਸ਼ਵਵਿਆਪੀ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਰਿਹਾ ਹੈ। ਉਨ੍ਹਾਂ ਯੂ.ਪੀ ਸਰਕਾਰ ਦੁਆਰਾ ਬਣਾਏ ਗਏ ਸਕਾਰਾਤਮਕ ਮਾਹੌਲ ਨੂੰ ਜਾਪਾਨੀ ਕੰਪਨੀਆਂ ਲਈ ਬਹੁਤ ਲਾਭਦਾਇਕ ਦੱਸਿਆ। ਮੀਟਿੰਗ ਦੇ ਅੰਤ ਵਿੱਚ, ਦੋਵੇਂ ਧਿਰਾਂ ਇਸ ਸਹਿਯੋਗ ਨੂੰ ਰਸਮੀ ਰੂਪ ਦੇਣ ਅਤੇ ਜਲਦੀ ਹੀ ਇੱਕ ਠੋਸ ਕਾਰਜ ਯੋਜਨਾ ਤਿਆਰ ਕਰਨ ਲਈ ਸਹਿਮਤ ਜਤਾਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments