Homeਹਰਿਆਣਾਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਸਪਾ ਦੇ ਮੁੱਖ...

ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਸਪਾ ਦੇ ਮੁੱਖ ਬੁਲਾਰੇ ਰਾਜੇਂਦਰ ਚੌਧਰੀ ਦਾ ਜਾਣਿਆ ਹਾਲ-ਚਾਲ

ਲਖਨਊ: ਸਮਾਜਵਾਦੀ ਪਾਰਟੀ (ਸਪਾ) ਦੇ ਮੁੱਖ ਬੁਲਾਰੇ ਰਾਜੇਂਦਰ ਚੌਧਰੀ ਨੂੰ ਅੱਜ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇੱਥੋਂ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਚੌਧਰੀ ਮਰਹੂਮ ਮੁਲਾਇਮ ਸਿੰਘ ਯਾਦਵ ਦੇ ਦਿਨਾਂ ਤੋਂ ਪਾਰਟੀ ਦੇ ਪ੍ਰਮੁੱਖ ਚਿਹਰਿਆਂ ਵਿੱਚੋਂ ਇੱਕ ਰਹੇ ਹਨ। ਚੌਧਰੀ ਦੀ ਹਾਲਤ ਦੀ ਸੂਚਨਾ ਮਿਲਦੇ ਹੀ ਸਪਾ ਪ੍ਰਧਾਨ ਅਖਿਲੇਸ਼ ਯਾਦਵ ਹਸਪਤਾਲ ਪੁੱਜੇ।

ਯਾਦਵ ਨੇ ਦੱਸਿਆ, ”ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।” ਜਦੋਂ ਯਾਦਵ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਕਿਸੇ ਹੋਰ ਵੱਡੇ ਹਸਪਤਾਲ ‘ਚ ਲਿਜਾਣ ਦਾ ਕੋਈ ਵਿਚਾਰ ਹੈ ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਹੋਰ ਕਿਤੇ ਲਿਜਾਣ ਦੀ ਕੋਈ ਲੋੜ ਨਹੀਂ ਹੈ, ਡਾਕਟਰ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਵਿਚਾਰ ਕੀਤਾ ਜਾਵੇਗਾ। ਪੱਛਮੀ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਚੌਧਰੀ ਨੂੰ ਦੇਖਣ ਲਈ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਹਸਪਤਾਲ ਗਏ। ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਚੌਧਰੀ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਸਿਵਲ ਹਸਪਤਾਲ ਦਾ ਦੌਰਾ ਕੀਤਾ। ਪਾਠਕ ਕੋਲ ਸੂਬੇ ਦੇ ਸਿਹਤ ਵਿਭਾਗ ਦਾ ਚਾਰਜ ਹੈ।

ਪਾਠਕ ਨੇ ਦੱਸਿਆ, ”ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਸਿਵਲ ਹਸਪਤਾਲ ਲਿਆਂਦਾ ਗਿਆ, ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਸੀਨੀਅਰ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ।” ਉਨ੍ਹਾਂ ਕਿਹਾ ਕਿ ਡਾਕਟਰ ਰਾਮ ਮਨੋਹਰ ਲੋਹੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਦੇ ਕਾਰਡੀਓਲੋਜਿਸਟਾਂ ਦੀ ਸਲਾਹ ਲਈ ਗਈ ਹੈ ਅਤੇ ਸੰਸਥਾ ਦੇ ਮਾਹਿਰ ਡਾਕਟਰਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬੁਲਾਇਆ ਗਿਆ ਹੈ। ਪਾਠਕ ਨੇ ਕਿਹਾ ਕਿ ਜਦੋਂ ਚੋਧਰੀ ਦੀ ਹਾਲਤ ਠੀਕ ਹੋ ਜਾਵੇਗੀ ਤਾਂ ਉਨ੍ਹਾਂ ਨੂੰ ਵਿਸ਼ੇਸ਼ ਇਲਾਜ ਲਈ ਲੋਹੀਆ ਇੰਸਟੀਚਿਊਟ ‘ਚ ਸ਼ਿਫਟ ਕੀਤਾ ਜਾ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments