Homeਪੰਜਾਬਅੰਮ੍ਰਿਤਸਰ 'ਚ ਵੱਖ-ਵੱਖ ਜਥੇਬੰਦੀਆਂ ਨੇ ਭੰਡਾਰੀ ਪੁਲ ’ਤੇ ਕੀਤਾ ਰੋਸ ਪ੍ਰਦਰਸ਼ਨ

ਅੰਮ੍ਰਿਤਸਰ ‘ਚ ਵੱਖ-ਵੱਖ ਜਥੇਬੰਦੀਆਂ ਨੇ ਭੰਡਾਰੀ ਪੁਲ ’ਤੇ ਕੀਤਾ ਰੋਸ ਪ੍ਰਦਰਸ਼ਨ

ਅੰਮ੍ਰਿਤਸਰ: ਲੁਧਿਆਣਾ ਵਿੱਚ ਸੰਵਿਧਾਨ ਨਿਰਮਾਤਾ ਡਾਕਟਰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ਸਮੇਤ ਦੇਸ਼ ਭਰ ਦੀਆਂ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਕਾਰਨ ਅੱਜ ਵੱਖ-ਵੱਖ ਜਥੇਬੰਦੀਆਂ ਨੇ ਅੰਮ੍ਰਿਤਸਰ ਦੇ ਭੰਡਾਰੀ ਪੁਲ ’ਤੇ ਰੋਸ ਪ੍ਰਦਰਸ਼ਨ ਕੀਤਾ। ਧਰਨੇ ਦੌਰਾਨ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਉਪਰੰਤ ਭੰਡਾਰੀ ਪੁਲ ਤੋਂ ਹੈਰੀਟੇਜ ਸਟਰੀਟ ਸਥਿਤ ਬਾਬਾ ਸਾਹਿਬ ਦੇ ਬੁੱਤ ਤੱਕ ਰੋਸ ਮਾਰਚ ਵੀ ਕੱਢਿਆ ਗਿਆ।

ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਬਾਬਾ ਸਾਹਿਬ ਦੇ ਬੁੱਤ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਪੰਜਾਬ ਵਿੱਚ ਬਾਬਾ ਸਾਹਿਬ ਦੇ ਬੁੱਤਾਂ ਦੀ ਸੁਰੱਖਿਆ ਲਈ ਸਖਤ ਪ੍ਰਬੰਧ ਕੀਤੇ ਜਾਣ। ਜਥੇਬੰਦੀਆਂ ਨੇ ਕਿਹਾ ਕਿ ਜਿੱਥੇ ਮੂਰਤੀਆਂ ਹਨ, ਉੱਥੇ ਸੀ.ਸੀ.ਟੀ.ਵੀ. ਕੈਮਰੇ ਅਤੇ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣ। ਭਾਰਤੀ ਨਿਵਾਸੀ ਮੁਕਤੀ ਮੋਰਚਾ ਦੇ ਯੂਥ ਵਿੰਗ ਪੰਜਾਬ ਦੇ ਚੇਅਰਮੈਨ ਅਮਨ ਅਵਾਲਮੀਕੀ ਅਤੇ ਮਿਸ਼ਨ ਏਕਤਾ ਪੰਜਾਬ ਦੇ ਮੈਂਬਰ ਸਮੇਤ ਕਈ ਆਗੂਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ।

ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਪੁਲਿਸ ਅਤੇ ਇੰਟੈਲੀਜੈਂਸ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਜਥੇਬੰਦੀਆਂ ਨੇ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਲਕੇ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਅਤੇ ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਨਾ ਕੀਤੇ ਗਏ ਤਾਂ ਆਉਣ ਵਾਲੇ ਸ਼ੁੱਕਰਵਾਰ ਨੂੰ (ਭਲਕੇ) ਅੰਮ੍ਰਿਤਸਰ ਬੰਦ ਕੀਤਾ ਜਾਵੇਗਾ। ਇਹ ਵੀ ਕਿਹਾ ਗਿਆ ਹੈ ਕਿ ਇਸ ਬੰਦ ਦੌਰਾਨ ਮੈਡੀਕਲ ਸਹੂਲਤਾਂ ਅਤੇ ਵਿਦਿਅਕ ਅਦਾਰਿਆਂ ਨੂੰ ਛੋਟ ਦਿੱਤੀ ਜਾਵੇਗੀ। ਆਗੂਆਂ ਨੇ ਵਪਾਰੀ ਵਰਗ ਨੂੰ ਵੀ ਇਸ ਧਰਨੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਮੰਗਾਂ ’ਤੇ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments