Homeਦੇਸ਼ਕੁਪਵਾੜਾ ’ਚ ਵਾਪਰਿਆ ਭਿਆਨਕ ਹਾਦਸਾ, ਨਦੀ ’ਚ ਡਿੱਗੀ ਗੱਡੀ; 5 ਦੀ ਮੌਤ

ਕੁਪਵਾੜਾ ’ਚ ਵਾਪਰਿਆ ਭਿਆਨਕ ਹਾਦਸਾ, ਨਦੀ ’ਚ ਡਿੱਗੀ ਗੱਡੀ; 5 ਦੀ ਮੌਤ

ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਬੀਤੇ ਦਿਨੀਂ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਤੀਤਵਾਲ ਇਲਾਕੇ ਦੀ ਸੀਮਾਰੀ ਸੜਕ ’ਤੇ ਇੱਕ ਵਾਹਨ ਬੇਕਾਬੂ ਹੋ ਕੇ ਕਿਸ਼ਨਗੰਗਾ ਨਦੀ ਵਿੱਚ ਜਾ ਡਿੱਗਿਆ। ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ, ਜਦਕਿ 6 ਹੋਰ ਜ਼ਖਮੀ ਹੋਏ ਹਨ।

ਪੁਲਿਸ ਅਧਿਕਾਰੀਆਂ ਮੁਤਾਬਕ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਇਸ ਹਾਦਸੇ ’ਤੇ ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨ੍ਹਾ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ‘ਐਕਸ’ ’ਤੇ ਸਾਂਝੀ ਕੀਤੀ ਪੋਸਟ ਵਿੱਚ ਕਿਹਾ ਕਿ ਕੁਪਵਾੜਾ ਵਿੱਚ ਵਾਪਰੇ ਮੰਦਭਾਗੇ ਸੜਕ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਉਹ ਦੁਖੀ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖਮੀਆਂ ਨੂੰ ਹਰ ਸੰਭਵ ਅਤੇ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments