Home ਹਰਿਆਣਾ ਹਰਿਆਣਾ ਦੇ ਤਿੰਨ ਜ਼ਿਲ੍ਹਿਆਂ ’ਚ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ, ਮੌਸਮ ਵਿਭਾਗ...

ਹਰਿਆਣਾ ਦੇ ਤਿੰਨ ਜ਼ਿਲ੍ਹਿਆਂ ’ਚ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ, ਮੌਸਮ ਵਿਭਾਗ ਨੇ ਰੈੱਡ ਅਲਰਟ ਕੀਤਾ ਜਾਰੀ

0

ਹਰਿਆਣਾ : ਹਰਿਆਣਾ ਵਿੱਚ ਮੌਸਮ ਵਿਭਾਗ ਨੇ ਪਹਿਲੀ ਵਾਰ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਸਵੇਰ ਤੋਂ ਕਈ ਸ਼ਹਿਰਾਂ ਵਿੱਚ ਹੀ ਠੰਢ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਮੌਸਮ ਵਿਭਾਗ ਨੇ ਅੱਜ (3 ਦਸੰਬਰ) ਨੂੰ ਤਿੰਨ ਜ਼ਿਲ੍ਹਿਆਂ ਵਿੱਚ ਬਹੁਤ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਇਸ ਵਿੱਚ ਅੰਬਾਲਾ, ਕੁਰੂਕਸ਼ੇਤਰ ਅਤੇ ਕਰਨਾਲ ਸ਼ਾਮਲ ਹਨ।

ਤਾਪਮਾਨ 4 ਡਿਗਰੀ ਤੱਕ ਗਿਰਵਾਟ

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ ਸਥਾਨਾਂ ‘ਤੇ ਬਹੁਤ ਸੰਘਣੀ ਧੁੰਦ ਕਾਰਨ ਵਿਜ਼ੀਬਿਲਿਟੀ ਲਗਭਗ ਜ਼ੀਰੋ ਹੋਵੇਗੀ। ਇਸ ਦੇ ਨਾਲ ਹੀ ਰਾਜ ਦੇ ਨਿਊਨਤਮ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ।

ਸਿਰਸਾ ਅਤੇ ਫਤਿਹਾਬਾਦ ਸਮੇਤ ਇਨ੍ਹਾਂ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ

ਮੌਸਮ ਵਿਭਾਗ ਦੇ ਅਨੁਸਾਰ, ਪੰਚਕੂਲਾ, ਯਮੁਨਾਨਗਰ, ਕੈਥਲ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ, ਰੋਹਤਕ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ ਅਤੇ ਚਰਖੀ ਦਾਦਰੀ ਦੇ ਕੁਝ ਸਥਾਨਾਂ ’ਤੇ ਵੀ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਹੈ।

5 ਜਨਵਰੀ ਤੱਕ ਰਾਜ ਦੇ ਕਈ ਹਿੱਸਿਆਂ ਵਿੱਚ ਧੁੰਦ ਅਤੇ ਸ਼ੀਤ ਲਹਿਰ

ਪਹਾੜਾਂ ‘ਤੇ ਬਰਫ਼ਬਾਰੀ ਦਾ ਲਗਾਤਾਰ ਧਰਾਤਲ ਇਲਾਕੇ ‘ਚ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਰਾਜਸਥਾਨ ਨਾਲ ਲੱਗਦੇ ਮਹਿੰਦਰਗੜ੍ਹ, ਰੇਵਾੜੀ, ਮੇਵਾਤ, ਪਲਵਲ, ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ ਅਤੇ ਚਰਖੀ ਦਾਦਰੀ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਜ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਗਈ ਹੈ। ਵਿਭਾਗ ਨੇ 5 ਜਨਵਰੀ ਤੱਕ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਧੁੰਦ ਅਤੇ ਸ਼ੀਤ ਲਹਿਰ ਚੱਲਣ ਦਾ ਅਲਰਟ ਜਾਰੀ ਕੀਤਾ ਹੈ।

ਕਿਸਾਨਾਂ ਦੇ ਲਈ ਸਲਾਹ ਜਾਰੀ

ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਮੌਸਮ ਦੀ ਜਾਣਕਾਰੀ ਨੂੰ ਦੇਖਦੇ ਹੋਏ ਹੀ ਸਿੰਚਾਈ ਕਰਨ। ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਠੰਡ ਅਤੇ ਤਾਪਮਾਨ ਵਿੱਚ ਗਿਰਾਵਟ ਦੀ ਸੰਭਾਵਨਾ ਹੈ, ਇਸ ਲਈ ਹਲਕੀ ਸਿੰਚਾਈ ਫਸਲਾਂ ਨੂੰ ਠੰਡ ਤੋਂ ਬਚਾਉਣ ਵਿੱਚ ਮਦਦ ਕਰ ਸਕਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version