Home ਮਨੋਰੰਜਨ ਪੰਜ ਤੱਤਾਂ ‘ਚ ਵਿਲੀਨ ਹੋਏ ਦਿੱਗਜ ਅਦਾਕਾਰ ਧਰਮਿੰਦਰ

ਪੰਜ ਤੱਤਾਂ ‘ਚ ਵਿਲੀਨ ਹੋਏ ਦਿੱਗਜ ਅਦਾਕਾਰ ਧਰਮਿੰਦਰ

0

ਪੰਜਾਬ : ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ (Veteran Bollywood Actor Dharmendra) ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਆਪਣੇ ਘਰ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਮੁੰਬਈ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਉਨ੍ਹਾਂ ਦੇ ਵੱਡੇ ਪੁੱਤਰ ਸੰਨੀ ਦਿਓਲ ਨੇ ਉਨ੍ਹਾਂ ਦੀ ਚਿਤਾ ਨੂੰ ਅਗਨੀ ਦਿੱਤੀ।

ਇਸ ਮੌਕੇ ਉਨ੍ਹਾਂ ਦੀ ਪਤਨੀ ਹੇਮਾ ਮਾਲਿਨੀ, ਧੀ ਈਸ਼ਾ ਦਿਓਲ, ਅਮਿਤਾਭ ਬੱਚਨ, ਅਭਿਸ਼ੇਕ ਬੱਚਨ ਅਤੇ ਆਮਿਰ ਖਾਨ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਵੀ ਸ਼ਮਸ਼ਾਨਘਾਟ ਵਿੱਚ ਸ਼ਾਮਲ ਹੋਏ। ਕਰਨ ਜੌਹਰ ਨੇ ਧਰਮਿੰਦਰ ਦੀ ਮੌਤ ਦੀ ਪੁਸ਼ਟੀ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ਰਧਾਂਜਲੀ ਦਿੱਤੀ।

ਧਰਮਿੰਦਰ ਦਾ ਅਸਲੀ ਨਾਮ ਧਰਮਿੰਦਰ ਕੇਵਲ ਕ੍ਰਿਸ਼ਨਨ ਦਿਓਲ ਹੈ। ਉਨ੍ਹਾਂ ਦਾ ਜਨਮ 8 ਦਸੰਬਰ, 1935 ਨੂੰ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਖੰਨਾ ਤਹਿਸੀਲ ਦੇ ਨਸਰਾਲੀ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਦਾ 24 ਨਵੰਬਰ, 2025 ਨੂੰ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਧਰਮਿੰਦਰ ਬਾਲੀਵੁੱਡ ਵਿੱਚ “ਹੀ-ਮੈਨ” ਵਜੋਂ ਜਾਣੇ ਜਾਂਦੇ ਸਨ। ਫਿਲਮ ਇੰਡਸਟਰੀ ਵਿੱਚ ਉਨ੍ਹਾਂ ਦਾ 65 ਸਾਲਾਂ ਦਾ ਸ਼ਾਨਦਾਰ ਕਰੀਅਰ ਰਿਹਾ। ਉਹ ਹੁਣ ਤੱਕ 300 ਤੋਂ ਵੱਧ ਫਿਲਮਾਂ ਵਿੱਚ ਨਜ਼ਰ ਆ ਚੁੱਕੇ ਹਨ। ਇਸ ਦੇ ਨਾਲ ਹੀ ,ਤੁਹਾਨੂੰ ਦੱਸ ਦੇਈਏ ਕਿ ਉਹ ਹਿੰਦੀ ਸਿਨੇਮਾ ਦੇ ਸਭ ਤੋ ਵੱਧ ਸਫ਼ਲ ਫਿਲਮਾਂ ਦੇਣ ਵਾਲੇ ਸਟਾਰ ਰਹੇ । ਧਰਮਿੰਦਰ ਨੇ ਅਦਾਕਾਰ, ਨਿਰਮਾਤਾ ਅਤੇ ਸਿਆਸਤਦਾਨ ਤਿੰਨੋਂ ਭੂਮਿਕਾਵਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ । ਦਰਸ਼ਕਾਂ ਦੇ ਦਿਲਾਂ ਵਿੱਚ ਅੱਜ ਵੀ ਜ਼ਿੰਦਾ ਹੈ – ਬਾਲੀਵੁੱਡ ਦਾ ਸੱਚਾ “ਹੀ-ਮੈਨ”।

NO COMMENTS

LEAVE A REPLY

Please enter your comment!
Please enter your name here

Exit mobile version