HomePunjabਵਿਜੀਲੈਂਸ ਨੇ ਐਸ.ਟੀ.ਐਫ. ਇੰਚਾਰਜ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਨੇ ਐਸ.ਟੀ.ਐਫ. ਇੰਚਾਰਜ ਨੂੰ ਕੀਤਾ ਗ੍ਰਿਫ਼ਤਾਰ

ਬਰਨਾਲਾ : ਬਰਨਾਲਾ (Barnala) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਵਿਜੀਲੈਂਸ (Vigilance) ਨੇ ਐਸ.ਟੀ.ਐਫ ਦੇ ਇੰਚਾਰਜ ਅਤੇ ਏ.ਐਸ.ਆਈ. ਸਤਵਿੰਦਰ ਸਿੰਘ (ASI Satwinder Singh) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ASI ਸਤਵਿੰਦਰ ਸਿੰਘ ‘ਤੇ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਵਿਜੀਲੈਂਸ ਨੇ ਉਕਤ ਮਾਮਲੇ ਵਿੱਚ ਸਤਵਿੰਦਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਏ.ਐਸ.ਆਈ. ਸਤਵਿੰਦਰ ਸਿੰਘ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਐਂਟੀ ਟਾਸਕ ਫੋਰਸ ਬਣਾਈ ਗਈ ਹੈ।

ਜਾਣਕਾਰੀ ਅਨੁਸਾਰ ਰਮਨਦੀਪ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬਰਨਾਲਾ ਵੱਲੋਂ ਐਂਟੀ ਕੁਰੱਪਸ਼ਨ ਲਾਈਨ ‘ਤੇ ਸ਼ਿਕਾਇਤ ਕੀਤੀ ਗਈ ਸੀ ਕਿ ਉਸ ਦੇ ਭਤੀਜੇ ‘ਤੇ ਹੈਰੋਇਨ ਰੱਖਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਏ.ਐਸ.ਆਈ. ਨੇ ਹੈਰੋਇਨ ਕੇਸ ਵਿੱਚ ਆਪਣਾ ਨਾਮ ਹਟਾਉਣ ਲਈ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਲੈਣ ਦਾ ਮਾਮਲਾ ਵਿਜੀਲੈਂਸ ਕੋਲ ਪੁੱਜਾ ਤਾਂ ਵਿਜੀਲੈਂਸ ਨੇ ਕਾਰਵਾਈ ਕਰਦੇ ਹੋਏ ਏ.ਐਸ.ਆਈ ਸਤਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸ ਦੇਈਏ ਕਿ ਸਤਵਿੰਦਰ ਸਿੰਘ ਬਰਨਾਲਾ ਥਾਣੇ ਵਿੱਚ ਏ.ਐਸ.ਆਈ. ਦੇ ਅਹੁਦੇ ’ਤੇ ਤਾਇਨਾਤ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments