HomePunjabਵਿਜੀਲੈਂਸ ਬਿਊਰੋ ਨੇ ਬਰਨਾਲਾ 'ਚ ਬਿਲਡਿੰਗ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ...

ਵਿਜੀਲੈਂਸ ਬਿਊਰੋ ਨੇ ਬਰਨਾਲਾ ‘ਚ ਬਿਲਡਿੰਗ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਕੌਂਸਲ ਬਰਨਾਲਾ (Barnala) ਵਿੱਚ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਰਸ਼ਪਾਲ ਸਿੰਘ ਵਾਸੀ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਵੱਲੋਂ ਹੰਡਿਆਇਆ ਚੌਕ ਬਰਨਾਲਾ ਵਿਖੇ ਸਥਿਤ ਉਸ ਦੀ ਮੋਟਰ ਵਰਕਸ਼ਾਪ ਦਾ ਨਕਸ਼ਾ ਮਨਜ਼ੂਰ ਕਰਵਾਉਣ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ, ਪਰ ਸੌਦਾ 25,000 ਰੁਪਏ ਵਿੱਚ ਤੈਅ ਹੋ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments