Home ਪੰਜਾਬ ਅੰਮ੍ਰਿਤਸਰ ਸਥਿਤ ਬਿਕਰਮ ਮਜੀਠੀਆ ਦੀ ਰਿਹਾਇਸ਼ ‘ਤੇ ਵਿਜੀਲੈਂਸ ਨੇ ਮਾਰਿਆ ਛਾਪਾ

ਅੰਮ੍ਰਿਤਸਰ ਸਥਿਤ ਬਿਕਰਮ ਮਜੀਠੀਆ ਦੀ ਰਿਹਾਇਸ਼ ‘ਤੇ ਵਿਜੀਲੈਂਸ ਨੇ ਮਾਰਿਆ ਛਾਪਾ

0

ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਰਿਹਾਇਸ਼ ਤੇ ਅੱਜ ਮੁੜ ਵਿਜੀਲੈਂਸ ਦੇ ਵੱਲੋਂ ਛਾਪਾ ਮਾਰਿਆ ਗਿਆ ਹੈ । ਸੂਤਰਾਂ ਅਨੁਸਾਰ ਅੰਮ੍ਰਿਤਸਰ ਸਥਿਤ ਬਿਕਰਮ ਮਜੀਠੀਆ ਦੀ ਰਿਹਾਇਸ਼ ‘ਤੇ ਅੱਜ ਸਵੇਰੇ ਤੋਂ ਹੀ ਵਿਜੀਲੈਂਸ ਦੇ ਵੱਲੋਂ ਛਾਪੇ ਮਾਰੀ ਕੀਤੀ ਜਾ ਰਹੀ ਹੈ ।

ਛਾਪਾ ਕਿਸ ਮਕਸਦ ਨਾਲ ਮਾਰਿਆ ਗਿਆ ਹੈ ਇਸ ਦੀ ਅਧਿਕਾਰਿਤ ਤੌਰ ਤੇ ਪੁਸ਼ਟੀ ਹੋਣੀ ਬਾਕੀ ਹੈ। ਤੁਹਾਨੂੰ ਦੱਸ ਦਈਏ ਕਿ ਬਿਕਰਮ ਮਜੀਠੀਆ ਖ਼ਿਲਾਫ਼ ਵਿਜੀਲੈਂਸ ਵੱਲੋਂ ਪਿਛਲੇ ਮਹੀਨੇ ਕੇਸ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਨਾਭਾ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ। ਫਿਲਹਾਲ ਹਾਲੇ ਵੀ ਮਜੀਠੀਆ ਜੇਲ੍ਹ ਦੇ ਅੰਦਰ ਬੰਦ ਹਨ।

NO COMMENTS

LEAVE A REPLY

Please enter your comment!
Please enter your name here

Exit mobile version