ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਘਰ ਵਿਜੀਲੈਂਸ ਨੇ ਛਾਪਾ ਮਾਰਿਆ ਹੈ। ਵਿਜੀਲੈਂਸ ਟੀਮ ਅੱਜ ਸਵੇਰ ਤੋਂ ਹੀ ਮਜੀਠੀਆ ਦੇ ਘਰ ਛਾਪੇਮਾਰੀ ਕਰ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਸਖ਼ਤ ਕਦਮ ਚੁੱਕ ਰਹੀ ਹੈ। ਇਸ ਸਬੰਧ ਵਿੱਚ, ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਛਾਪਾ ਮਾਰਿਆ ਗਿਆ ਹੈ। ਫਿਲਹਾਲ ਇਸ ਮਾਮਲੇ ਸੰਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।











