Home ਸੰਸਾਰ ਪਾਕਿਸਤਾਨ ‘ਚ ਸੁਰੱਖਿਆ ਬਲਾਂ ਤੇ ਆਮ ਨਾਗਰਿਕਾਂ ਵਿਚਾਲੇ ਹਿੰਸਕ ਝੜਪਾਂ , 8...

ਪਾਕਿਸਤਾਨ ‘ਚ ਸੁਰੱਖਿਆ ਬਲਾਂ ਤੇ ਆਮ ਨਾਗਰਿਕਾਂ ਵਿਚਾਲੇ ਹਿੰਸਕ ਝੜਪਾਂ , 8 ਲੋਕਾਂ ਦੀ ਮੌਤ

0

ਪਾਕਿਸਤਾਨ: ਪਾਕਿਸਤਾਨ ਦੇ ਰਾਵਲਕੋਟ ‘ਚ ਸੁਰੱਖਿਆ ਬਲਾਂ ਅਤੇ ਆਮ ਨਾਗਰਿਕਾਂ ਵਿਚਾਲੇ ਹਿੰਸਕ ਝੜਪਾਂ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਹਿੰਸਕ ਝੜਪਾਂ ‘ਚ 4 ਸੁਰੱਖਿਆ ਕਰਮਚਾਰੀਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਪਾਕਿਸਤਾਨ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜੇ.ਏ.ਏ.ਸੀ. ਨੋਟਬੰਦੀ ਤੋਂ ਬਾਅਦ ਨਾਗਰਿਕ ਭੜਕ ਗਏ ਜਿਸ ਕਾਰਨ ਇਹ ਹਿੰਸਕ ਝੜਪ ਹੋ ਗਈ। ਵਰਨਣਯੋਗ ਹੈ ਕਿ ਜੇ.ਏ.ਏ.ਸੀ. ਪਾਕਿਸਤਾਨ ਵਿੱਚ ਇੱਕ ਅਜਿਹਾ ਸੰਗਠਨ ਹੈ ਜੋ ਸ਼ਰਨਾਰਥੀਆਂ ਲਈ ਰਾਖਵੀਆਂ 12 ਸੀਟਾਂ ਨੂੰ ਖਤਮ ਕਰਨ ਦੀ ਮੰਗ ਕਰ ਰਿਹਾ ਸੀ।

ਜਦੋਂ ਇਸ ਸੰਗਠਨ ‘ਤੇ ਸਰਕਾਰ ਵੱਲੋਂ ਪਾਬੰਦੀ ਲਾਈ ਗਈ ਤਾਂ ਨਾਗਰਿਕ ਗੁੱਸੇ ‘ਚ ਆ ਗਏ ਅਤੇ ਸੜਕਾਂ ‘ਤੇ ਉਤਰ ਆਏ। ਇਸ ਦੌਰਾਨ ਸੁਰੱਖਿਆ ਬਲਾਂ ਅਤੇ ਨਾਗਰਿਕਾਂ ਵਿਚਾਲੇ ਹਿੰਸਕ ਝੜਪਾਂ ਹੋਈਆਂ, ਜਿਸ ਕਾਰਨ 4 ਸੁਰੱਖਿਆ ਕਰਮਚਾਰੀਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।

NO COMMENTS

LEAVE A REPLY

Please enter your comment!
Please enter your name here

Exit mobile version