ਪਟਿਆਲਾ: ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿੱਚ ਅੱਜ ਚੋਣਾਂ ਲਈ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਸਵੇਰੇ 8 ਵਜੇ ਤੋਂ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਸਟੇਸ਼ਨਾਂ ’ਤੇ ਪਹੁੰਚਣੇ ਸ਼ੁਰੂ ਹੋ ਗਏ। ਕਈ ਥਾਵਾਂ ’ਤੇ ਵੋਟ ਪਾਉਣ ਲਈ ਲੋਕਾਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ।
ਮਿਲੀ ਜਾਣਕਾਰੀ ਮੁਤਾਬਕ ਹੁਣ ਤੱਕ ਲਗਭਗ ਸਾਰੇ ਵਾਰਡਾਂ ਵਿੱਚ ਵੋਟਿੰਗ ਦਾ ਕੰਮ ਸ਼ਾਂਤੀਪੂਰਨ ਢੰਗ ਨਾਲ ਚੱਲ ਰਿਹਾ ਹੈ। ਵੱਡੀ ਗਿਣਤੀ ਵਿੱਚ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਬੂਥਾਂ ’ਤੇ ਪਹੁੰਚ ਰਹੇ ਹਨ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪਟਿਆਲਾ ਸ਼ਹਿਰੀ ਹਲਕੇ ਦੇ 22 ਵਾਰਡਾਂ ਅਤੇ ਪਟਿਆਲਾ ਦਿਹਾਤੀ ਹਲਕੇ ਦੇ 8 ਵਾਰਡਾਂ ਵਿੱਚ ਮੁੜ ਚੋਣ ਕਰਵਾਈ ਜਾ ਰਹੀ ਹੈ। ਇਸ ਤਰ੍ਹਾਂ ਕੁੱਲ 30 ਵਾਰਡਾਂ ਵਿੱਚ ਵੋਟਿੰਗ ਹੋ ਰਹੀ ਹੈ।










