Home ਪੰਜਾਬ ਦੀਨਾਨਗਰ ਵਾਰਡ ਨੰਬਰ 6 ‘ਚ ਅੱਜ ਸਵੇਰੇ 8 ਵਜੇ ਮੁੜ ਵੋਟਿੰਗ ਹੋਈ...

ਦੀਨਾਨਗਰ ਵਾਰਡ ਨੰਬਰ 6 ‘ਚ ਅੱਜ ਸਵੇਰੇ 8 ਵਜੇ ਮੁੜ ਵੋਟਿੰਗ ਹੋਈ ਸ਼ੁਰੂ

0

ਗੁਰਦਾਸਪੁਰ: ਨਗਰ ਕੌਂਸਲ ਚੋਣਾਂ ਅਧੀਨ ਵਾਰਡ ਨੰਬਰ 6 ਦੇ ਬੂਥ ਨੰਬਰ 9 ‘ਚ ਅੱਜ ਸਵੇਰੇ 8 ਵਜੇ ਮੁੜ ਵੋਟਾਂ ਪਾਉਣ ਦਾ ਅਮਲ ਸ਼ੁਰੂ ਹੋਇਆ। ਵੋਟਿੰਗ ਸ਼ੁਰੂ ਹੁੰਦੇ ਹੀ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਸਵੇਰ ਤੋਂ ਹੀ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਦੇਖੀਆਂ ਗਈਆਂ ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਅਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਵੋਟਰਾਂ ਨੇ ਕਿਹਾ ਕਿ ਉਹ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਹਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਰੈਲੀ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਸ਼ਾਂਤਮਈ ਮਾਹੌਲ ਵਿਚ ਚੱਲ ਰਹੀ ਵੋਟਿੰਗ ਦੌਰਾਨ ਪ੍ਰਸ਼ਾਸਨ ਨੂੰ ਚੰਗਾ ਸਹਿਯੋਗ ਮਿਲ ਰਿਹਾ ਹੈ ਅਤੇ ਸ਼ਾਮ 4 ਵਜੇ ਤੱਕ ਵੋਟਾਂ ਪੈਣ ਦਾ ਕੰਮ ਜਾਰੀ ਰਹੇਗਾ ਅਤੇ ਅੱਜ ਦੇਰ ਸ਼ਾਮ ਤੱਕ ਨਤੀਜੇ ਆ ਜਾਣਗੇ।

NO COMMENTS

LEAVE A REPLY

Please enter your comment!
Please enter your name here

Exit mobile version