Homeਪੰਜਾਬਪਟਿਆਲਾ ਨਗਰ ਨਿਗਮ ਦੇ 30 ਵਾਰਡਾਂ 'ਚ ਇਸ ਦਿਨ ਪੈਣਗੀਆਂ ਵੋਟਾਂ

ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ‘ਚ ਇਸ ਦਿਨ ਪੈਣਗੀਆਂ ਵੋਟਾਂ

ਪਟਿਆਲਾ: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਨਗਰ ਨਿਗਮ ਪਟਿਆਲਾ ਦੇ ਕੁੱਲ 60 ਵਾਰਡਾਂ ਵਿੱਚੋਂ 30 ਦੀਆਂ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਇਨ੍ਹਾਂ ਵਾਰਡਾਂ ਦੀਆਂ ਚੋਣਾਂ ਦੋ ਪੜਾਵਾਂ ਵਿੱਚ ਕਰਵਾਈਆਂ ਜਾਣਗੀਆਂ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੱਜ , 5 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।ਸੂਤਰਾਂ ਅਨੁਸਾਰ 22 ਨਵੰਬਰ ਨੂੰ 28 ਵਾਰਡਾਂ ਵਿੱਚ ਵੋਟਾਂ ਪੈਣਗੀਆਂ ਜਦਕਿ 29 ਨਵੰਬਰ ਨੂੰ 2 ਵਾਰਡਾਂ ਵਿੱਚ ਵੋਟਾਂ ਪੈਣਗੀਆਂ।

ਇਸ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹਾਈ ਕੋਰਟ ਨੇ ਸਾਬਕਾ ਜਸਟਿਸ ਰਾਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਹੈ। ਇਹ ਨਗਰ ਨਿਗਮ ਚੋਣਾਂ ਇਸ ਕਮੇਟੀ ਦੀ ਦੇਖ-ਰੇਖ ਹੇਠ ਕਰਵਾਈਆਂ ਜਾਣਗੀਆਂ। ਦਸੰਬਰ 2024 ਵਿੱਚ ਹੋਈਆਂ ਮਿਉਂਸਪਲ ਚੋਣਾਂ ਦੌਰਾਨ, ਵੱਡੇ ਪੱਧਰ ‘ਤੇ ਧਾਂਦਲੀ, ਜਾਅਲੀ ਵੋਟਿੰਗ ਅਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਵੀ ਦਾਖਲ ਨਾ ਕਰਨ ਦੇਣ ਦੇ ਦੋਸ਼ ਲੱਗੇ ਸਨ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾੜ ਦਿੱਤੇ ਗਏ। ਇਸ ਤੋਂ ਬਾਅਦ ਇਹ ਮਾਮਲਾ ਦੇਸ਼ ਦੀ ਸੁਪਰੀਮ ਕੋਰਟ ਤੱਕ ਪਹੁੰਚਿਆ ਸੀ।

ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਨਿਰਮਲਜੀਤ ਕੌਰ ਦੀ ਪ੍ਰਧਾਨਗੀ ਹੇਠ ਤੱਥ ਖੋਜ ਕਮਿਸ਼ਨ ਦਾ ਗਠਨ ਕੀਤਾ ਸੀ। ਸੁਪਰੀਮ ਕੋਰਟ ਨੇ ਇਸ ਕਮਿਸ਼ਨ ਦੀ ਰਿਪੋਰਟ ਨੂੰ ਸਵੀਕਾਰ ਕਰਦਿਆਂ ਚੋਣਾਂ ਰੱਦ ਕਰ ਦਿੱਤੀਆਂ ਸਨ। ਨਾਲ ਹੀ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਮੁੜ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ। ਹੁਣ ਇਨ੍ਹਾਂ ਹੁਕਮਾਂ ਤੋਂ ਬਾਅਦ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿੱਚ ਇੱਕ ਵਾਰ ਫਿਰ ਚੋਣਾਂ ਹੋਣ ਜਾ ਰਹੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments