HomePunjabਜਲੰਧਰ ਦੇ ਪੌਸ਼ ਇਲਾਕੇ 'ਚ ਗਰਮਾਇਆ ਮਾਹੌਲ

ਜਲੰਧਰ ਦੇ ਪੌਸ਼ ਇਲਾਕੇ ‘ਚ ਗਰਮਾਇਆ ਮਾਹੌਲ

ਜਲੰਧਰ : ਹੁਣੇ ਹੁਣੇ ਜਲੰਧਰ (Jalandhar) ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਇੱਥੋਂ ਦੇ ਇੱਕ ਪਾਸ਼ ਇਲਾਕੇ ਦੀ ਹਾਊਸਿੰਗ ਸੁਸਾਇਟੀ ਵਿੱਚ ਇੱਕ ਕਾਰੋਬਾਰੀ 5ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ। ਉਕਤ ਘਟਨਾ ਸਵੇਰੇ ਸਾਢੇ ਚਾਰ ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਰਿਤੇਸ਼ ਕੋਹਲੀ ਵਜੋਂ ਹੋਈ ਹੈ, ਜੋ ਪ੍ਰਾਪਰਟੀ ਅਤੇ ਟੈਂਟ ਹਾਊਸ ਦਾ ਕੰਮ ਕਰਦਾ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿੱਚ ਪੁਲਿਸ ਚੌਕੀ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਿਤੇਸ਼ ਕੋਹਲੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ ਪਰ ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਰੀ ਸੱਚਾਈ ਸਾਹਮਣੇ ਆਵੇਗੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments