HomePunjabਡਰੱਗ ਮਾਫੀਆ ਨੂੰ ਵਿਧਾਨ ਸਭਾ ਦੇ ਸਪੀਕਰ ਵੱਲੋਂ ਚੇਤਾਵਨੀ

ਡਰੱਗ ਮਾਫੀਆ ਨੂੰ ਵਿਧਾਨ ਸਭਾ ਦੇ ਸਪੀਕਰ ਵੱਲੋਂ ਚੇਤਾਵਨੀ

ਚੰਡੀਗੜ੍ਹ :  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਸ਼ਨੀਵਾਰ ਨੂੰ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਇੱਕ ਵਿਸ਼ੇਸ਼ ਮੁਹਿੰਮ ‘ਨਸ਼ੇ ਭਜਾਈਏ, ਜਵਾਨੀ ਬਚਾਈਏ’ ਦਾ ਆਗਾਜ਼ ਕੀਤਾ। ਇੱਕ ਦਰਜਨ ਦੇ ਕਰੀਬ ਪਿੰਡਾਂ ਦਾ ਦੌਰਾ ਕਰਕੇ ਉਨ੍ਹਾਂ ਨੇ ਲੋਕਾਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਅ ਕਰਨ ਅਤੇ ਜੀਵਨ ਨੂੰ ਸਹੀ ਦਿਸ਼ਾ ਵੱਲ ਤੋਰਨ ਦੀ ਪ੍ਰੇਰਨਾ ਦਿੱਤੀ।

ਕੁਲਤਾਰ ਸਿੰਘ  ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੀ ਗ੍ਰਿਫ਼ਤ ‘ਚ ਆ ਚੁੱਕੇ ਨੌਜਵਾਨਾਂ ਨੂੰ ਇਸ ਗੁਲਾਮੀ ‘ਚੋਂ ਬਾਹਰ ਕੱਢਣ ਲਈ ਪ੍ਰੇਰਿਤ ਕਰਨਾ ਬੇਹੱਦ ਜ਼ਰੂਰੀ ਹੈ।  ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਸਬੰਧੀ ਪ੍ਰੇਰਿਤ ਕਰਨਾ ਹਰ ਪੰਜਾਬ ਹਿਤੈਸ਼ੀ ਦਾ ਫਰਜ ਬਣਦਾ ਹੈ।

ਜ਼ਿਲ੍ਹਾ ਪ੍ਰਸ਼ਾਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਆਪਣੇ ਪਿੰਡ ਸੰਧਵਾਂ ਤੋਂ ਕੀਤੀ। ਇਸ ਉਪਰੰਤ ਉਨ੍ਹਾਂ ਨੇ ਕੋਠੇ ਚਹਿਲ, ਚਹਿਲ, ਟਹਿਣਾ, ਪੱਕਾ, ਮੋਰਾਂਵਾਲੀ, ਕਲੇਰ, ਮਿਸ਼ਰੀਵਾਲਾ, ਘੁਮਿਆਰਾ ਅਤੇ ਚੰਦਬਾਜਾ ਆਦਿ ਪਿੰਡਾਂ ‘ਚ ਵਿਸ਼ੇਸ਼ ਆਯੋਜਿਤ ਪ੍ਰੋਗਰਾਮਾਂ ‘ਚ ਸ਼ਮੂਲੀਅਤ ਕੀਤੀ ਅਤੇ ਵਿਚਾਰ-ਚਰਚਾਵਾਂ ‘ਚ ਭਾਗ ਲਿਆ।

ਕੁਲਤਾਰ ਸਿੰਘ  ਸੰਧਵਾਂ ਨੇ ਕਿਹਾ ਕਿ ਜੇਕਰ ਕਿਸੇ ਕਾਰਨ ਕੋਈ ਨੌਜਵਾਨ ਨਸ਼ਿਆਂ ਦੀ ਗ੍ਰਿਫਤ ਵਿੱਚ ਆ ਵੀ ਚੁੱਕਿਆ ਹੈ ਤਾਂ ਇੱਕ ਸਹੀ ਇਲਾਜ ਦੀ ਵਿਧੀ ਆਪਣਾ ਕੇ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਨਿਕਲਿਆ ਵੀ ਜਾ ਸਕਦਾ ਹੈ, ਜਿਸਦੀਆਂ ਅਨੇਕਾਂ ਉਦਾਹਰਨਾਂ ਸਾਡੇ ਸਮਾਜ ਵਿੱਚ ਮੌਜੂਦ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments