Home ਪੰਜਾਬ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਤੇ ਤੂਫ਼ਾਨ ਨੂੰ ਲੈ ਕੇ ਚੇਤਾਵਨੀ...

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਤੇ ਤੂਫ਼ਾਨ ਨੂੰ ਲੈ ਕੇ ਚੇਤਾਵਨੀ ਜਾਰੀ

0

ਜਲੰਧਰ: ਪੰਜਾਬ ‘ਚ ਅੱਜ ਸਵੇਰੇ ਅਚਾਨਕ ਮੌਸਮ ਦਾ ਰੂਪ ਬਦਲ ਗਿਆ। ਜਲੰਧਰ ਅਤੇ ਪਠਾਨਕੋਟ ‘ਚ ਸਵੇਰੇ ਤੇਜ਼ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਹੁੰਮਸ ਅਤੇ ਗਰਮੀ ਤੋਂ ਰਾਹਤ ਮਿਲੀ। ਮੀਂਹ ਤੋਂ ਬਾਅਦ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ।

2 ਤੋਂ 5 ਸਤੰਬਰ ਤੱਕ ਭਾਰੀ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ 1 ਤੋਂ 7 ਸਤੰਬਰ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਬਰਸਾਤ ਦਾ ਦੌਰ ਜਾਰੀ ਰਹਿ ਸਕਦਾ ਹੈ। ਖਾਸ ਕਰਕੇ 2 ਅਤੇ 3 ਸਤੰਬਰ ਨੂੰ ਤੇਜ਼ ਹਵਾਵਾਂ ਅਤੇ ਹਨੇਰੀ ਦੇ ਨਾਲ-ਨਾਲ ਤੂਫਾਨ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਥਾਵਾਂ ‘ਤੇ ਬਿਜਲੀ ਡਿੱਗਣ ਦਾ ਖਤਰਾ ਰਹੇਗਾ। ਇਸ ਦੇ ਨਾਲ ਹੀ 2 ਤੋਂ 5 ਸਤੰਬਰ ਤੱਕ ਪੰਜਾਬ ਦੇ ਕੁਝ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ ‘ਚ ਯੈਲੋ ਅਲਰਟ
ਚੰਡੀਗੜ੍ਹ ‘ਚ ਬੱਦਲ ਛਾਏ ਰਹਿਣ ਅਤੇ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਮੌਸਮ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ‘ਚ ਗਰਜ਼-ਤੂਫਾਨ ਦੇ ਨਾਲ-ਨਾਲ ਮੀਂਹ ਅਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਅੰਮ੍ਰਿਤਸਰ, ਤਰਨਤਾਰਨ, ਜਲੰਧਰ ਅਤੇ ਕਪੂਰਥਲਾ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਨਵਾਂਸ਼ਹਿਰ, ਲੁਧਿਆਣਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਸਮੇਤ ਕਈ ਹੋਰ ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਤੂਫਾਨ ਅਤੇ ਬਿਜਲੀ ਡਿੱਗਣ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version