Home ਪੰਜਾਬ  ਬਿਆਸ ਦਰਿਆ ’ਚ ਵਧਿਆ ਪਾਣੀ ਦਾ ਪੱਧਰ , ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ...

 ਬਿਆਸ ਦਰਿਆ ’ਚ ਵਧਿਆ ਪਾਣੀ ਦਾ ਪੱਧਰ , ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਅਪੀਲ

0

ਸੁਲਤਾਨਪੁਰ ਲੋਧੀ : ਉੱਪਰੀ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਬਿਆਸ ਦਰਿਆ ਵਿੱਚ ਪਾਣੀ ਦੇ ਪੱਧਰ ਵਿੱਚ ਵਾਧੇ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਆਉਣ ਦੀ ਅਪੀਲ ਕੀਤੀ ਹੈ।

ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ 2.35 ਲੱਖ ਕਿਊਸਿਕ ਤੱਕ ਵੱਧ ਗਿਆ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ‘ਤੇ ਚਲੇ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੌਸਮ ਵਿਭਾਗ ਨੇ ਕਪੂਰਥਲਾ ਜ਼ਿਲ੍ਹੇ ਵਿੱਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਬੀਤੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।

ਪੰਚਾਲ ਨੇ ਕਿਹਾ ਕਿ ਲੋਕਾਂ ਦੀ ਜਾਨ ਬਚਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ, ਇਸ ਲਈ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਆਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਫੌਜ ਅਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਲਗਾਤਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਕੱਢ ਰਹੀਆਂ ਹਨ।

ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰਾਂ ‘ਤੇ ਸੰਪਰਕ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ 62800-49331, 01822-231990 ਅਤੇ ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ਦੇ ਹੜ੍ਹ ਕੰਟਰੋਲ ਰੂਮ 01828-222169 24 ਘੰਟੇ ਕੰਮ ਕਰ ਰਹੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version