Home ਪੰਜਾਬ ਰਣਜੀਤ ਸਾਗਰ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ ਭੇਜਿਆ...

ਰਣਜੀਤ ਸਾਗਰ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ ਭੇਜਿਆ ਚੇਤਾਵਨੀ ਸੰਦੇਸ਼

0

ਪਠਾਨਕੋਟ: ਪਿਛਲੇ ਦੋ ਦਿਨਾਂ ਤੋਂ ਪਹਾੜੀ ਖੇਤਰਾਂ ‘ਚ ਪੈ ਰਹੇ ਭਾਰੀ ਮੀਂਹ ਅਤੇ ਚਮੇਰਾ ਪ੍ਰਾਜੈਕਟ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਰਣਜੀਤ ਸਾਗਰ ਡੈਮ ਪ੍ਰਾਜੈਕਟ ਦੀ ਝੀਲ ‘ਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਜਾਣਕਾਰੀ ਮੁਤਾਬਕ ਸਿਰਫ 2 ਦਿਨਾਂ ‘ਚ ਹੀ ਝੀਲ ਦੇ ਪਾਣੀ ਦਾ ਪੱਧਰ 3 ਮੀਟਰ ਤੋਂ ਜ਼ਿਆਦਾ ਵਧ ਗਿਆ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ‘ਚ ਵੀ ਪੂਰੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।

ਡੈਮ ਪ੍ਰਬੰਧਕਾਂ ਨੇ ਦੱਸਿਆ ਕਿ ਚਮੇਰਾ ਪ੍ਰੋਜੈਕਟ ਮੈਨੇਜਮੈਂਟ ਨੇ ਸਵੇਰੇ ਹੀ ਚੇਤਾਵਨੀ ਸੰਦੇਸ਼ ਭੇਜਿਆ ਸੀ ਕਿ ਵੀਰਵਾਰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਰਾਵੀ ਦਰਿਆ ਵਿੱਚ ਭਾਰੀ ਮਾਤਰਾ ਵਿੱਚ ਪਾਣੀ ਛੱਡਿਆ ਜਾਵੇਗਾ। ਇਸ ਕਾਰਨ ਨਦੀ ਦੇ ਪਾਣੀ ਦਾ ਪੱਧਰ ਵਧ ਸਕਦਾ ਹੈ।

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦਰਿਆ ਦੇ ਕਿਨਾਰਿਆਂ ਦੇ ਨੇੜੇ ਨਾ ਜਾਣ ਅਤੇ ਆਪਣੇ ਪਸ਼ੂਆਂ ਅਤੇ ਸਮਾਨ ਨੂੰ ਉੱਥੇ ਨਾ ਲਿਜਾਣ। ਅੱਜ ਚਮੇਰਾ ਪ੍ਰੋਜੈਕਟ ਤੋਂ 96,674 ਕਿਊਸਿਕ ਪਾਣੀ ਰਣਜੀਤ ਸਾਗਰ ਡੈਮ ਝੀਲ ਵਿੱਚ ਪਹੁੰਚ ਗਿਆ, ਜਿਸ ਕਾਰਨ ਝੀਲ ਦੇ ਪਾਣੀ ਦਾ ਪੱਧਰ 505.36 ਮੀਟਰ ਤੱਕ ਪਹੁੰਚ ਗਿਆ। 2 ਦਿਨ ਪਹਿਲਾਂ ਇਹ ਪੱਧਰ 502.26 ਮੀਟਰ ਸੀ। ਪ੍ਰਬੰਧਕਾਂ ਅਨੁਸਾਰ ਪਾਣੀ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version