Home ਪੰਜਾਬ ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਤਾਪਮਾਨ ’ਚ ਦਰਜ ਕੀਤੀ ਗਈ ਗਿਰਾਵਟ

ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਤਾਪਮਾਨ ’ਚ ਦਰਜ ਕੀਤੀ ਗਈ ਗਿਰਾਵਟ

0

ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਪੈ ਰਹੇ ਮੀਂਹ ਨੇ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾ ਬਦਲ ਦਿੱਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 3.5 ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ 4.1 ਡਿਗਰੀ ਘੱਟ ਹੈ। ਹਾਲਾਂਕਿ ਅੱਜ 21 ਮਾਰਚ ਨੂੰ ਮੌਸਮ ਖੁਸ਼ਕ ਰਹੇਗਾ, ਪਰ ਕੱਲ੍ਹ ਤੋਂ 26 ਮਾਰਚ ਤੱਕ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।  ਮੋਹਾਲੀ 3.4 ਡਿਗਰੀ ਸੈਲਸੀਅਸ ਦੀ ਮਹੱਤਵਪੂਰਨ ਗਿਰਾਵਟ, ਜਿੱਥੇ ਤਾਪਮਾਨ 19.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ ਵਿੱਚ 2.8 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿੱਚ 2.0 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 1.8 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 1.3 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 1.1 ਡਿਗਰੀ ਸੈਲਸੀਅਸ ਅਤੇ ਬੱਲੋਵਾਲ ਸੌਂਖੜੀ ਵਿੱਚ 1.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਅੰਮ੍ਰਿਤਸਰ ਅਤੇ ਅਬੋਹਰ ਵਿੱਚ ਕ੍ਰਮਵਾਰ 1.6 ਡਿਗਰੀ ਸੈਲਸੀਅਸ ਅਤੇ 2.5 ਡਿਗਰੀ ਸੈਲਸੀਅਸ ਦਾ ਥੋੜ੍ਹਾ ਜਿਹਾ ਵਾਧਾ ਹੋਇਆ।

ਮੌਸਮ ਵਿਭਾਗ ਦੇ ਅਨੁਸਾਰ 22, 23, 25 ਅਤੇ 26 ਤਰੀਕ ਨੂੰ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਅਗਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਮੁਕਾਬਲਤਨ ਸਥਿਰ ਰਹੇਗਾ, ਪਰ ਉਸ ਤੋਂ ਬਾਅਦ ਇਹ 3-4 ਡਿੱਗਰੀ ਸੈਲਸੀਅਸ ਤੱਕ ਵਧ ਸਕਦਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version