Home ਦੇਸ਼ ਦੇਸ਼ ਭਰ ‘ਚ ਮੌਸਮ ਦਾ ਬਦਲਿਆ ਪੈਟਰਨ , ਕਈ ਰਾਜਾਂ ‘ਚ ਭਾਰੀ...

ਦੇਸ਼ ਭਰ ‘ਚ ਮੌਸਮ ਦਾ ਬਦਲਿਆ ਪੈਟਰਨ , ਕਈ ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

0

ਨਵੀਂ ਦਿੱਲੀ : ਇਨ੍ਹਾ ਦਿਨਾ ‘ਚ ਦੇਸ਼ ਭਰ ਵਿੱਚ ਮੌਸਮ ਸੁਹਾਵਣਾ ਹੈ। ਭਾਰਤੀ ਮੌਸਮ ਵਿਭਾਗ ਨੇ ਅੱਜ ਨੂੰ ਚਾਰ ਰਾਜਾਂ ਅਰੁਣਾਚਲ ਪ੍ਰਦੇਸ਼, ਬਿਹਾਰ, ਉਤਰਾਖੰਡ ਅਤੇ ਸਿੱਕਮ ਲਈ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਇਨ੍ਹਾਂ ਰਾਜਾਂ ਵਿੱਚ ਤੇਜ਼ ਮੀਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਕੇਰਲ ਅਤੇ ਤਾਮਿਲਨਾਡੂ ਵਿੱਚ ‘ਔਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ, ਜਦੋਂ ਕਿ ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।

ਦਿੱਲੀ-ਐਨ.ਸੀ.ਆਰ. ਵਿੱਚ ਭਾਰੀ ਮੀਂਹ
ਅੱਜ ਸਵੇਰ ਤੋਂ ਹੀ ਦਿੱਲੀ, ਨੋਇਡਾ ਅਤੇ ਗਾਜ਼ੀਆਬਾਦ ਵਿੱਚ ਭਾਰੀ ਮੀਂਹ ਜਾਰੀ ਹੈ। ਰੱਖੜੀ ਵਾਲੇ ਦਿਨ ਸਵੇਰੇ 6 ਵਜੇ ਤੋਂ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹੇ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟੋ-ਘੱਟ 27 ਡਿਗਰੀ ਸੈਲਸੀਅਸ ਰਹੇਗਾ। ਮੀਂਹ ਨੇ ਨਮੀ ਵਾਲੀ ਗਰਮੀ ਤੋਂ ਰਾਹਤ ਦਿਵਾਈ ਹੈ, ਪਰ ਕਈ ਥਾਵਾਂ ‘ਤੇ ਪਾਣੀ ਭਰਨ ਦੀ ਸਮੱਸਿਆ ਵੀ ਦੇਖੀ ਗਈ। ਅਗਲੇ ਕੁਝ ਦਿਨਾਂ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। 14 ਅਗਸਤ ਤੋਂ ਤਾਪਮਾਨ ਘੱਟ ਸਕਦਾ ਹੈ।

ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ
ਮੌਸਮ ਵਿਭਾਗ ਨੇ ਯੂਪੀ ਦੇ ਪੂਰਬੀ ਜ਼ਿਲ੍ਹਿਆਂ ਜਿਵੇਂ ਕਿ ਵਾਰਾਣਸੀ, ਜੌਨਪੁਰ, ਗਾਜ਼ੀਪੁਰ, ਗੋਰਖਪੁਰ, ਦੇਵਰੀਆ, ਬਲੀਆ ਅਤੇ ਆਜ਼ਮਗੜ੍ਹ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਸਹਾਰਨਪੁਰ, ਬਿਜਨੌਰ, ਮੁਰਾਦਾਬਾਦ, ਰਾਮਪੁਰ, ਬਦਾਯੂੰ, ਆਗਰਾ, ਮੱਥੁਰਾ, ਅਲੀਗੜ੍ਹ, ਹਾਥਰਸ ਅਤੇ ਮੈਨਪੁਰੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜਧਾਨੀ ਲਖਨਊ ਵਿੱਚ ਬੱਦਲਵਾਈ ਰਹੇਗੀ ਅਤੇ ਦਿਨ ਭਰ ਮੀਂਹ ਪੈ ਸਕਦਾ ਹੈ।

ਬਿਹਾਰ ਵਿੱਚ ਰੈੱਡ ਅਲਰਟ ਜਾਰੀ
ਰੱਖੜੀ ਵਾਲੇ ਦਿਨ ਬਿਹਾਰ ਦੇ 19 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਵਿੱਚ ਪਟਨਾ, ਬਕਸਰ, ਸੁਪੌਲ, ਸੀਤਾਮੜੀ, ਪੂਰਨੀਆ, ਕਟਿਹਾਰ, ਕਿਸ਼ਨਗੰਜ, ਅਰਰੀਆ, ਮਧੂਬਨੀ ਅਤੇ ਸ਼ਿਵਹਾਰ ਸ਼ਾਮਲ ਹਨ। ਇਨ੍ਹਾਂ ਵਿੱਚੋਂ 8 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰੀ ਬਿਹਾਰ ਵਿੱਚ ਗਰਜ ਦੇ ਨਾਲ ਬਿਜਲੀ ਡਿੱਗਣ ਦਾ ਖ਼ਤਰਾ ਹੈ, ਜਦੋਂ ਕਿ ਦੱਖਣੀ ਬਿਹਾਰ ਵਿੱਚ ਵੀ ਮੀਂਹ ਜਾਰੀ ਰਹੇਗਾ।

ਉਤਰਾਖੰਡ ਵਿੱਚ ਭਾਰੀ ਮੀਂਹ ਦਾ ਖ਼ਤਰਾ
ਅੱਜ ਉਤਰਾਖੰਡ ਦੇ ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ, ਬਾਗੇਸ਼ਵਰ, ਪਿਥੌਰਾਗੜ੍ਹ ਅਤੇ ਦੇਹਰਾਦੂਨ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਬਿਜਲੀ ਡਿੱਗਣ ਅਤੇ ਜ਼ਮੀਨ ਖਿਸਕਣ ਦਾ ਵੀ ਖ਼ਤਰਾ ਹੈ।

ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਵਿਭਾਗ ਦੀ ਚੇਤਾਵਨੀ
ਅੱਜ ਹਿਮਾਚਲ ਦੇ ਸ਼ਿਮਲਾ, ਸਿਰਮੌਰ, ਮੰਡੀ, ਚੰਬਾ, ਕਾਂਗੜਾ ਅਤੇ ਸੋਲਨ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ ਹੈ। ਹਾਲ ਹੀ ਵਿੱਚ, ਸ਼ਿਮਲਾ ਦੇ ਨੋਗਲੀ ਨਾਲੇ ਵਿੱਚ ਬੱਦਲ ਫਟਣ ਕਾਰਨ ਹੜ੍ਹ ਆ ਗਿਆ, ਜਿਸ ਨਾਲ ਸੜਕਾਂ ਅਤੇ ਰਾਸ਼ਟਰੀ ਰਾਜਮਾਰਗ ਪ੍ਰਭਾਵਿਤ ਹੋਏ।

NO COMMENTS

LEAVE A REPLY

Please enter your comment!
Please enter your name here

Exit mobile version