Home ਪੰਜਾਬ ਪੰਜਾਬ ‘ਚ ਫ਼ਿਰ ਬਦਲੇਗਾ ਮੌਸਮ, ਆਈ ਨਵੀਂ ਅਪਡੇਟ

ਪੰਜਾਬ ‘ਚ ਫ਼ਿਰ ਬਦਲੇਗਾ ਮੌਸਮ, ਆਈ ਨਵੀਂ ਅਪਡੇਟ

0

ਪੰਜਾਬ ਵਿੱਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜ਼ਾਜ਼ ਬਦਲਣ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਚੱਲ ਰਹੇ ਸਰਗਰਮ ਮੌਸਮ ’ਚ ਹੁਣ ਥੋੜ੍ਹੀ ਤਬਦੀਲੀ ਸਦਕਾ ਗਰਮੀ ਦਾ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ ਅਤੇ ਸੂਬੇ ਵਿੱਚ ਹੋ ਰਹੀਆਂ ਬਰਸਾਤਾਂ ਦਾ ਸਿਲਸਿਲਾ ਢਿੱਲਾ ਪੈਂਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਆਉਣ ਵਾਲੇ ਦਿਨਾਂ ਵਿਚ ਕਈ ਇਲਕਿਆਂ ’ਚ ਹਲਕੀ ਬਾਰਿਸ਼ ਹੋ ਸਕਦੀ ਹੈ।

ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿਚ 4.2 ਡਿਗਰੀ ਦਾ ਵਾਧਾ ਆਇਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਜਿਹੜਾ ਤਾਪਮਾਨ ਪਹਿਲਾਂ 30 ਡਿਗਰੀ ਦੇ ਕਰੀਬ ਚੱਲ ਰਿਹਾ ਸੀ, ਉਹ ਹੁਣ 35 ਦੇ ਨੇੜੇ ਪਹੁੰਚ ਚੁੱਕਿਆ ਹੈ। ਬਾਰਿਸ਼ ਨਾ ਹੋਣ ‘ਤੇ ਤਾਪਮਾਨ ਵਿਚ ਹੋਰ ਵਾਧਾ ਹੋਣ ਦੀ ਵੀ ਸੰਭਾਵਨਾ ਹੈ

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਤੋਂ ਸੂਬੇ ਵਿਚ ਮੀਂਹ-ਹਨੇਰੀ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ ਕਈ ਜ਼ਿਲ੍ਹਿਆਂ
ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਪਰ 17 ਜੁਲਾਈ ਤਕ ਸੂਬੇ ਵਿਚ ਬਾਰਿਸ਼ ਜਾਂ ਹਨੇਰੀ-ਤੂਫ਼ਾਨ ਬਾਰੇ ਫ਼ਿਲਹਾਲ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

NO COMMENTS

LEAVE A REPLY

Please enter your comment!
Please enter your name here

Exit mobile version