Homeਪੰਜਾਬਵਿਆਹ ਦੀਆਂ ਖੁਸ਼ੀਆਂ ਮਾਤਮ ’ਚ ਬਦਲੀਆਂ, ਦੋ ਚਚੇਰੇ ਭਰਾਵਾਂ ਦੀ ਮੌਤ

ਵਿਆਹ ਦੀਆਂ ਖੁਸ਼ੀਆਂ ਮਾਤਮ ’ਚ ਬਦਲੀਆਂ, ਦੋ ਚਚੇਰੇ ਭਰਾਵਾਂ ਦੀ ਮੌਤ

ਸ਼ਾਹਬਾਜ਼ਪੁਰ: ਪੰਜਾਬ ਦੇ ਪੱਟੀ-ਹਰੀਕੇ ਰੋਡ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੌਜਵਾਨ ਵਿਆਹ ਸਮਾਗਮ ਤੋਂ ਵਾਪਸ ਆਪਣੇ ਪਿੰਡ ਪਰਤ ਰਹੇ ਸਨ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਸ਼ਾਹਬਾਜ਼ਪੁਰ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਪੱਟੀ ਨੇੜੇ ਇੱਕ ਪੈਲੇਸ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਏ ਸਨ। ਵਾਪਸੀ ਦੌਰਾਨ ਜਦੋਂ ਉਨ੍ਹਾਂ ਦੀ ਕਾਰ ਖੇਮਕਰਨ ਚੁੰਗੀ ਨੇੜੇ ਪਹੁੰਚੀ ਤਾਂ ਸੜਕ ’ਤੇ ਖੜ੍ਹੇ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਵਾਰ ਗੁਰਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਅਤੇ ਸੁਖਜਿੰਦਰ ਸਿੰਘ ਪੁੱਤਰ ਨਿਰਵੈਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਵੇਂ ਮ੍ਰਿਤਕ ਚਚੇਰੇ ਭਰਾ ਸਨ। ਇਸ ਹਾਦਸੇ ਵਿੱਚ ਕਾਰ ਸਵਾਰ ਹਰਮਨ ਸਿੰਘ, ਸਤਨਪਾਲ ਸਿੰਘ ਅਤੇ ਅਰਸ਼ ਸਿੰਘ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments