Home ਦੇਸ਼ ਸੁਪਰੀਮ ਕੋਰਟ ਪਹੁੰਚੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ

ਸੁਪਰੀਮ ਕੋਰਟ ਪਹੁੰਚੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ

0

ਪੱਛਮੀ ਬੰਗਾਲ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ , ਬੁੱਧਵਾਰ ਨੂੰ ਸੁਪਰੀਮ ਕੋਰਟ ਪਹੁੰਚੇ, ਜਿੱਥੇ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜਾਰੀ ਵੋਟਰ ਸੂਚੀਆਂ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਇੱਕ ਮਹੱਤਵਪੂਰਨ ਸੁਣਵਾਈ ਹੋਈ।

ਮੁੱਖ ਮੰਤਰੀ ਨੇ ਨਿੱਜੀ ਤੌਰ ‘ਤੇ ਪੇਸ਼ ਹੋਣ ਦੀ ਇਜਾਜ਼ਤ ਮੰਗਦੇ ਹੋਏ ਇੱਕ ਅੰਤਰਿਮ ਅਰਜ਼ੀ ਵੀ ਦਾਇਰ ਕੀਤੀ ਹੈ। ਬੈਨਰਜੀ ਆਪਣੇ ਵਕੀਲਾਂ ਨਾਲ ਕੋਰਟ ਰੂਮ ਨੰਬਰ 1 ਵਿੱਚ ਮੌਜੂਦ ਹਨ। ਬੀਤੇ ਦਿਨ ਮੁੱਖ ਮੰਤਰੀ ਦੇ ਨਾਮ ‘ਤੇ ਇੱਕ ਐਂਟਰੀ ਪਾਸ ਜਾਰੀ ਕੀਤਾ ਗਿਆ ਸੀ।

ਸੁਪਰੀਮ ਕੋਰਟ ਦੀ ਵੈੱਬਸਾਈਟ ਦੇ ਅਨੁਸਾਰ, ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਲਿਆ ਬਾਗਚੀ ਅਤੇ ਜਸਟਿਸ ਵਿਪੁਲ ਐਮ. ਪੰਚੋਲੀ ਦੀ ਬੈਂਚ ਬੈਨਰਜੀ ਅਤੇ ਤਿੰਨ ਹੋਰ ਲੋਕਾਂ ਮੋਸਤਾਰੀ ਬਾਨੋ, ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਡੇਰੇਕ ਓ’ਬ੍ਰਾਇਨ ਅਤੇ ਡੋਲਾ ਸੇਨ ਦੁਆਰਾ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕਰਨ ਵਾਲੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version