Homeਯੂਪੀ ਖ਼ਬਰਾਂਉੱਤਰ ਪ੍ਰਦੇਸ਼ 'ਚ ਸਰਦੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਉੱਤਰ ਪ੍ਰਦੇਸ਼ ‘ਚ ਸਰਦੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਉੱਤਰ ਪ੍ਰਦੇਸ਼: ਸਾਲ 2025 ਦਾ ਆਖਰੀ ਮਹੀਨਾ ਦਸੰਬਰ ਚਲ ਰਿਹਾ ਹੈ। ਇਸ ਮਹੀਨੇ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਹੁੰਦਾ ਹੈ ਅਤੇ ਵਿਦਿਆਰਥੀ ਇੰਨ੍ਹਾਂ ਛੁੱਟੀਆਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪਰ ਹੁਣ ਉਨ੍ਹਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਉੱਤਰ ਪ੍ਰਦੇਸ਼ ਦੇ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਕਿੰਨੀਆਂ ਛੁੱਟੀਆਂ ਹੋਣਗੀਆਂ?
ਸਕੂਲਾਂ ਵਿੱਚ 20 ਦਸੰਬਰ ਤੋਂ 31 ਦਸੰਬਰ, 2025 ਤੱਕ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ। ਇਸਦਾ ਮਤਲਬ ਹੈ ਕਿ ਵਿਦਿਆਰਥੀਆਂ ਨੂੰ ਸਕੂਲ ਤੋਂ ਕੁੱਲ 12 ਦਿਨਾਂ ਦੀ ਛੁੱਟੀ ਹੋਵੇਗੀ। ਛੁੱਟੀਆਂ ਦੌਰਾਨ, ਬੱਚੇ ਮੌਸਮ ਦਾ ਆਨੰਦ ਮਾਣ ਸਕਣਗੇ ਅਤੇ ਪੜ੍ਹਾਈ ਦੇ ਨਾਲ-ਨਾਲ ਆਪਣੇ ਪਰਿਵਾਰਾਂ ਨਾਲ ਸਮਾਂ ਬਿਤਾ ਸਕਣਗੇ।

ਕੀ ਛੁੱਟੀਆਂ ਵਧਾਈਆਂ ਜਾਣਗੀਆਂ?
ਉੱਤਰ ਪ੍ਰਦੇਸ਼ ਵਿੱਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਸਰਦੀਆਂ ਤੇਜ਼ ਹੋਣ ਦੀ ਉਮੀਦ ਹੈ। ਹਰ ਸਾਲ ਸਰਦੀ ਦੇ ਮੌਸਮ ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਜਾਂਦਾ ਹੈ ਕਿ ਛੁੱਟੀਆਂ ਨੂੰ ਅੱਗੇ ਵਧਾਉਣਾ ਹੈ ਜਾਂ ਨਹੀਂ ? ਇਸ ਵਾਰ ਵੀ ਇਹ ਫ਼ੈਸਲਾ ਸਰਦੀ ਨੂੰ ਦੇਖਦਿਆਂ ਲਿਆ ਜਾਵੇਗਾ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments