Homeਪੰਜਾਬਅੱਖਾਂ ਸਾਹਮਣੇ ਘਰ ਢਹਿੰਦਾ ਦੇਖ ਮਹਿਲਾ ਨੇ ਚੁੱਕਿਆ ਖੌਫਨਾਕ ਕਦਮ..

ਅੱਖਾਂ ਸਾਹਮਣੇ ਘਰ ਢਹਿੰਦਾ ਦੇਖ ਮਹਿਲਾ ਨੇ ਚੁੱਕਿਆ ਖੌਫਨਾਕ ਕਦਮ..

ਕਪੂਰਥਲਾ: ਪਿੰਡ ਭੰਡਾਲ ਬੇਟ ਤੋਂ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇੱਥੇ ਆਪਣੇ ਹੀ ਪਿਤਾ ਵੱਲੋਂ ਘਰ ਢਾਹੇ ਜਾਣ ਤੋਂ ਬਾਅਦ ਕਥਿਤ ਤੌਰ ’ਤੇ ਇਨਸਾਫ਼ ਨਾ ਮਿਲਣ ਤੋਂ ਦੁਖੀ ਇੱਕ ਮਹਿਲਾ ਨੇ ਆਪਣੀ ਜ਼ਿੰਦਗੀ ਖਤਮ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਢਿੱਲਵਾਂ ਪੁਲਿਸ ਨੇ ਸਮੇਂ ਸਿਰ ਮੌਕੇ ’ਤੇ ਪਹੁੰਚ ਕੇ ਮਹਿਲਾ ਨੂੰ ਬਚਾ ਲਿਆ।

ਮਿਲੀ ਜਾਣਕਾਰੀ ਮੁਤਾਬਕ ਪਿੰਡ ਭੰਡਾਲ ਬੇਟ ਦੀ ਰਹਿਣ ਵਾਲੀ ਸਿਮਰਨ ਕੌਰ ਦਾ ਆਪਣੇ ਪਿਤਾ ਸਰਬਜੀਤ ਸਿੰਘ ਨਾਲ ਪੁਸਤੈਨੀ ਘਰ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਮਹਿਲਾ ਦਾ ਦੋਸ਼ ਹੈ ਕਿ ਉਸ ਦਾ ਘਰ ਢਾਹਿਆ ਜਾ ਰਿਹਾ ਸੀ ਅਤੇ ਇਸ ਸਬੰਧੀ ਉਸ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸਮੇਤ ਉੱਚ ਅਧਿਕਾਰੀਆਂ ਨੂੰ ਈਮੇਲ ਰਾਹੀਂ ਸ਼ਿਕਾਇਤਾਂ ਵੀ ਕੀਤੀਆਂ ਗਈਆਂ ਸਨ।

ਸਿਮਰਨ ਕੌਰ ਮੁਤਾਬਕ ਉਸ ਨੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਵੀ ਘਰ ਬਚਾਉਣ ਲਈ ਵਾਰ-ਵਾਰ ਗੁਹਾਰ ਲਗਾਈ, ਪਰ ਉਸ ਦੀ ਸ਼ਿਕਾਇਤ ’ਤੇ ਸੁਣਵਾਈ ਨਾ ਹੋਣ ਕਾਰਨ ਉਹ ਕਾਫ਼ੀ ਪਰੇਸ਼ਾਨ ਸੀ।

ਇਸੇ ਦੌਰਾਨ ਅੱਜ ਮਹਿਲਾ ਵੱਲੋਂ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਏ ਜਾਣ ਦੀ ਸੂਚਨਾ ਮਿਲੀ। ਮੌਕੇ ’ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਕਪੂਰਥਲਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਮਹਿਲਾ ਦਾ ਪਤੀ ਸੁਰਿੰਦਰ ਕੁਮਾਰ ਵੀ ਮੌਕੇ ’ਤੇ ਪਹੁੰਚਿਆ। ਇਸ ਦੌਰਾਨ ਉਸ ਵੱਲੋਂ ਆਪਣੇ ਸਹੁਰੇ ਸਰਬਜੀਤ ਸਿੰਘ ’ਤੇ ਗੰਭੀਰ ਦੋਸ਼ ਲਗਾਏ ਗਏ। ਮੌਕੇ ’ਤੇ ਹੋਈ ਤਕਰਾਰ ਦਾ ਇੱਕ ਹਿੱਸਾ ਮੀਡੀਆ ਦੇ ਕੈਮਰੇ ਵਿੱਚ ਵੀ ਕੈਦ ਹੋ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਨ ਕੌਰ ਦੇ ਪਤੀ ਨੇ ਆਪਣੇ ਸਹੁਰਾ ਪਰਿਵਾਰ ’ਤੇ ਕਈ ਗੰਭੀਰ ਇਲਜ਼ਾਮ ਲਗਾਏ ਅਤੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ।

ਉੱਥੇ ਹੀ ਘਟਨਾ ਸਥਾਨ ’ਤੇ ਮੌਜੂਦ ਪੁਲਿਸ ਅਧਿਕਾਰੀ ਮੂਰਤਾਂ ਸਿੰਘ ਨੇ ਦੱਸਿਆ ਕਿ ਸਿਮਰਨ ਕੌਰ ਅਤੇ ਉਸ ਦੇ ਪਿਤਾ ਸਰਬਜੀਤ ਸਿੰਘ ਵਿਚਕਾਰ ਪੁਸਤੈਨੀ ਘਰ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਪੁਲਿਸ ਟੀਮ ਮਾਮਲੇ ਦੀ ਜਾਂਚ ਲਈ ਮੌਕੇ ’ਤੇ ਪਹੁੰਚੀ ਸੀ। ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਮਹਿਲਾ ਬੇਹੋਸ਼ ਹਾਲਤ ਵਿੱਚ ਮਿਲੀ, ਜਿਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਕਪੂਰਥਲਾ ਦੇ ਸਿਵਲ ਹਸਪਤਾਲ ਭੇਜਿਆ ਗਿਆ।

ਪੁਲਿਸ ਅਧਿਕਾਰੀ ਮੁਤਾਬਕ ਪੀੜਤ ਮਹਿਲਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments