ਜਲੰਧਰ : ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਨੂਰਪੁਰ ‘ਚ ਸਥਿਤ ਇਕ ਫੈਕਟਰੀ ‘ਚ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸਾ ਇੰਨਾ ਦਰਦਨਾਕ ਸੀ ਕਿ ਔਰਤ ਦੀ ਗਰਦਨ ਮਸ਼ੀਨ ਤੋਂ ਕੱਟ ਕੇ ਹੇਠਾਂ ਡਿੱਗ ਗਈ ਅਤੇ ਉਸ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਔਰਤ ਫੈਕਟਰੀ ‘ਚ ਕੰਮ ਕਰਦੀ ਸੀ। ਇਸ ਦੌਰਾਨ ਉਕਤ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਸ ਦਾ ਸਕਾਰਫ ਚੱਲਦੀ ਮਸ਼ੀਨ ‘ਚ ਫਸ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਫੈਕਟਰੀ ‘ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜਦੋਂ ਕਿ ਏ.ਐਸ.ਆਈ. ਭੁਪਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
