Home ਪੰਜਾਬ ਪਟਿਆਲਾ ’ਚ ਮਹਿਲਾਵਾਂ ਨੇ ਲਾਈਆਂ ਰੌਣਕਾਂ, ਗਲੈਸ ਐਂਡ ਗਲੋਰੀ ਕਲੱਬ ਦਾ ਰੰਗਾਰੰਗ...

ਪਟਿਆਲਾ ’ਚ ਮਹਿਲਾਵਾਂ ਨੇ ਲਾਈਆਂ ਰੌਣਕਾਂ, ਗਲੈਸ ਐਂਡ ਗਲੋਰੀ ਕਲੱਬ ਦਾ ਰੰਗਾਰੰਗ ਸਮਾਗਮ

0

ਪਟਿਆਲਾ: ਗਲੈਸ ਐਂਡ ਗਲੋਰੀ ਕਲੈਕਟਿਵ ਵੂਮੈਨਜ਼ ਕਲੱਬ, ਪਟਿਆਲਾ ਵੱਲੋਂ ਤਾਨੀਸ਼ਕ ਹਾਲ ਵਿਖੇ ਇੱਕ ਸ਼ਾਨਦਾਰ ਅਤੇ ਰੰਗਾਰੰਗ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸ਼ਹਿਰ ਦੀਆਂ 45 ਤੋਂ ਵੱਧ ਮਹਿਲਾਵਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ ਅਤੇ ਸਮਾਗਮ ਦਾ ਖੂਬ ਆਨੰਦ ਮਾਣਿਆ।

ਸਮਾਗਮ ਦੌਰਾਨ ਗੀਤ-ਸੰਗੀਤ, ਮਨੋਰੰਜਕ ਗਤੀਵਿਧੀਆਂ ਅਤੇ ਆਪਸੀ ਮਿਲਵਰਤਣ ਨੇ ਪੂਰੇ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ। ਮਹਿਲਾਵਾਂ ਨੇ ਵੱਖ-ਵੱਖ ਮਨੋਰੰਜਕ ਪਲਾਂ ਦਾ ਆਨੰਦ ਲੈਂਦਿਆਂ ਇੱਕ-ਦੂਜੇ ਨਾਲ ਸਮਾਂ ਬਿਤਾਇਆ। ਸਮਾਗਮ ਦੇ ਅੰਤ ਵਿੱਚ ਮੈਂਬਰਾਂ ਵੱਲੋਂ ਕਲੱਬ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।

ਕਲੱਬ ਦੀ ਫਾਊਂਡਰ ਪ੍ਰੇਮ ਸੇਠੀ ਅਤੇ ਪ੍ਰੈਸ ਸਕੱਤਰ ਜਗਪ੍ਰੀਤ ਮਹਾਜਨ ਨੇ ਦੱਸਿਆ ਕਿ ਬੀਤੀ 18 ਅਗਸਤ ਨੂੰ ਕਲੱਬ ਵੱਲੋਂ ਤੀਜ ਦਾ ਤਿਉਹਾਰ ਵੀ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਸੀ। ਮਹਿਲਾਵਾਂ ਵੱਲੋਂ ਲਗਾਤਾਰ ਮਿਲ ਰਹੇ ਪਿਆਰ ਅਤੇ ਵਿਸ਼ੇਸ਼ ਪ੍ਰੋਗਰਾਮ ਕਰਵਾਉਣ ਦੀ ਮੰਗ ਨੂੰ ਦੇਖਦਿਆਂ ਇਹ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਨੂੰ ਮੈਂਬਰਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

ਉਨ੍ਹਾਂ ਕਿਹਾ ਕਿ ਕਲੱਬ ਦੀ ਸਥਾਪਨਾ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਘਰ-ਪਰਿਵਾਰ ਦੀਆਂ ਜ਼ਿੰਮੇਵਾਰੀਆਂ ਅਤੇ ਰੋਜ਼ਾਨਾ ਦੀ ਭੱਜ-ਦੌੜ ਵਿੱਚੋਂ ਕੁਝ ਸਮਾਂ ਆਪਣੇ ਲਈ ਕੱਢਣ ਦਾ ਮੌਕਾ ਦੇਣਾ ਹੈ। ਇਸ ਦੇ ਨਾਲ ਹੀ ਮਹਿਲਾਵਾਂ ਨੂੰ ਇੱਕ-ਦੂਜੇ ਨਾਲ ਮਿਲਣ-ਜੁਲਣ, ਵਿਚਾਰ ਸਾਂਝੇ ਕਰਨ ਅਤੇ ਆਪਸੀ ਪਿਆਰ ਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਸਾਂਝਾ ਮੰਚ ਪ੍ਰਦਾਨ ਕਰਨਾ ਵੀ ਕਲੱਬ ਦਾ ਉਦੇਸ਼ ਹੈ।

ਫਾਊਂਡਰ ਪ੍ਰੇਮ ਸੇਠੀ ਅਤੇ ਪ੍ਰੈਸ ਸਕੱਤਰ ਜਗਪ੍ਰੀਤ ਮਹਾਜਨ ਨੇ ਦੱਸਿਆ ਕਿ ਆਉਣ ਵਾਲੇ ਮਹੀਨੇ ਵਿੱਚ ਵੀ ਮਹਿਲਾਵਾਂ ਲਈ ਇੱਕ ਹੋਰ ਵਿਸ਼ੇਸ਼ ਪ੍ਰੋਗਰਾਮ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਸਮਾਗਮ ਨੂੰ ਸਫਲ ਬਣਾਉਣ ਲਈ ਸਾਰੀਆਂ ਮਹਿਲਾਵਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮੈਂਬਰਾਂ ਵੱਲੋਂ ਮਿਲ ਰਿਹਾ ਪਿਆਰ, ਭਰੋਸਾ ਅਤੇ ਸਹਿਯੋਗ ਹੀ ਕਲੱਬ ਦੀ ਸਭ ਤੋਂ ਵੱਡੀ ਤਾਕਤ ਹੈ।

NO COMMENTS

LEAVE A REPLY

Please enter your comment!
Please enter your name here

Exit mobile version