HomeSportWorld Cup 2023: ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਕੇ ਫਾਈਨਲ 'ਚ...

World Cup 2023: ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਕੇ ਫਾਈਨਲ ‘ਚ ਪਹੁੰਚੀ ਟੀਮ ਇੰਡੀਆ

ਮੁੰਬਈ: ਟੀਮ ਇੰਡੀਆ ਨੇ ਵਿਸ਼ਵ ਕੱਪ-2023 (World Cup 2023) ‘ਚ ਇਤਿਹਾਸ ਰਚ ਦਿੱਤਾ ਹੈ। ਮੁੰਬਈ (Mumbai) ਦੇ ਵਾਨਖੇੜੇ ਸਟੇਡੀਅਮ (Wankhede Stadium) ‘ਚ ਖੇਡੇ ਗਏ ਸੈਮੀਫਾਈਨਲ ਮੈਚ ‘ਚ ਰੋਹਿਤ ਐਂਡ ਕੰਪਨੀ ਨੇ ਨਿਊਜ਼ੀਲੈਂਡ (New Zealand) ਨੂੰ 70 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਟੀਮ ਇੰਡੀਆ 12 ਸਾਲ ਬਾਅਦ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚੀ ਹੈ। 2011 ਵਿੱਚ ਇਸ ਨੇ ਵਿਸ਼ਵ ਕੱਪ ਦਾ ਟਾਈਟਲ ਮੈਚ ਖੇਡਿਆ ਅਤੇ ਚੈਂਪੀਅਨ ਬਣੀ। ਵਿਸ਼ਵ ਕੱਪ-2023 ਦਾ ਫਾਈਨਲ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਦੱਸ ਦੇਈਏ ਕਿ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ 397 ਦੌੜਾਂ ਦਾ ਵੱਡਾ ਸਕੋਰ ਬਣਾਇਆ। ਜਵਾਬ ‘ਚ ਨਿਊਜ਼ੀਲੈਂਡ ਦੀ ਟੀਮ 327 ਦੌੜਾਂ ਹੀ ਬਣਾ ਸਕੀ।

327 ਦੌੜਾਂ ‘ਤੇ ਸਿਮਟ ਗਈ ਨਿਊਜ਼ੀਲੈਂਡ ਦੀ ਟੀਮ
397 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉੱਤਰੀ ਨਿਊਜ਼ੀਲੈਂਡ ਦੀ ਟੀਮ 327 ਦੌੜਾਂ ‘ਤੇ ਹੀ ਸਿਮਟ ਗਈ। ਨਿਊਜ਼ੀਲੈਂਡ ਲਈ ਡੇਰੇਲ ਮਿਸ਼ੇਲ ਨੇ 134 ਦੌੜਾਂ ਦੀ ਸੈਂਕੜੇ ਵਾਲੀ ਪਾਰੀ ਖੇਡੀ ਪਰ ਉਹ ਟੀਮ ਨੂੰ ਹਾਰ ਤੋਂ ਨਹੀਂ ਬਚਾ ਸਕੇ। ਇਸ ਜਿੱਤ ਨਾਲ ਟੀਮ ਇੰਡੀਆ ਨੇ ਸੈਮੀਫਾਈਨਲ ਦੀ ਮਿੱਥ ਵੀ ਤੋੜ ਦਿੱਤੀ। ਅਜਿਹੇ ‘ਚ ਆਓ ਜਾਣਦੇ ਹਾਂ ਟੀਮ ਇੰਡੀਆ ਦੀ ਜਿੱਤ ਦੇ ਵੱਡੇ ਕਾਰਨ…

ਵਿਰਾਟ ਦਾ 50ਵਾਂ ਸੈਂਕੜਾ
ਵਿਰਾਟ ਕੋਹਲੀ ਨੇ ਨਿਊਜ਼ੀਲੈਂਡ ਖ਼ਿਲਾਫ਼ ਵਿਸ਼ਵ ਕੱਪ ਸੈਮੀਫਾਈਨਲ ਮੈਚ ‘ਚ ਸ਼ਾਨਦਾਰ ਸੈਂਕੜਾ ਲਗਾਇਆ ਹੈ। ਵਿਰਾਟ ਕੋਹਲੀ ਹੁਣ ਵਨਡੇ ਕ੍ਰਿਕਟ ‘ਚ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਕੋਹਲੀ ਨੇ 49 ਸੈਂਕੜੇ ਲਗਾਉਣ ਵਾਲੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਦਿੱਤਾ ਹੈ। ਕੋਹਲੀ ਨੇ ਆਪਣੀ 279ਵੀਂ ਪਾਰੀ ‘ਚ ਆਪਣੇ 50 ਵਨਡੇ ਸੈਂਕੜੇ ਪੂਰੇ ਕਰ ਲਏ ਹਨ।

ਰੋਹਿਤ ਸ਼ਰਮਾ ਦੀ ਜ਼ਬਰਦਸਤ ਕਪਤਾਨੀ
ਨਿਊਜ਼ੀਲੈਂਡ ਖ਼ਿਲਾਫ਼ ਇਸ ਮੈਚ ‘ਚ ਰੋਹਿਤ ਸ਼ਰਮਾ ਨੇ ਸ਼ਾਨਦਾਰ ਕਪਤਾਨੀ ਕੀਤੀ। ਇਕ ਸਮਾਂ ਸੀ ਜਦੋਂ ਨਿਊਜ਼ੀਲੈਂਡ ਦੇ ਬੱਲੇਬਾਜ਼ਾਂ ਨੇ ਕ੍ਰੀਜ਼ ‘ਤੇ ਆਪਣੇ ਪੈਰ ਜਮਾਏ ਹੋਏ ਸਨ ਅਤੇ ਮੁਹੰਮਦ ਸਿਰਾਜ ਦੀ ਪਿਟਾਈ ਹੋ ਰਹੀ ਸੀ ਤਾਂ ਰੋਹਿਤ ਸ਼ਰਮਾ ਨੇ ਗੇਂਦਬਾਜ਼ੀ ਬਦਲਣ ਦਾ ਫ਼ੈਸਲਾ ਕੀਤਾ ਅਤੇ ਕੁਲਦੀਪ ਨੂੰ ਗੇਂਦਬਾਜ਼ੀ ਕਰਨ ਲਈ ਕਿਹਾ। ਕੁਲਦੀਪ ਨੇ ਆਪਣੀ ਗੇਂਦਬਾਜ਼ੀ ਨਾਲ ਕੀਵੀ ਟੀਮ ‘ਤੇ ਦਬਾਅ ਬਣਿਆ, ਜਿਸ ਕਾਰਨ ਬੱਲੇਬਾਜ਼ਾਂ ਨੇ ਗਲਤੀ ਕੀਤੀ ਅਤੇ ਭਾਰਤੀ ਟੀਮ ਨੂੰ ਵਾਪਸੀ ਦਾ ਮੌਕਾ ਮਿਲ ਗਿਆ।

ਮਜ਼ਬੂਤ ਫੀਲਡਿੰਗ ਕਾਰਨ ਜਿੱਤਿਆ ਭਾਰਤ
ਨਿਊਜ਼ੀਲੈਂਡ ਖ਼ਿਲਾਫ਼ ਸੈਮੀਫਾਈਨਲ ‘ਚ ਟੀਮ ਇੰਡੀਆ ਦੀ ਫੀਲਡਿੰਗ ਵੀ ਜ਼ਬਰਦਸਤ ਰਹੀ। ਵਿਕਟਕੀਪਰ ਕੇਐੱਲ ਰਾਹੁਲ ਨੇ ਸ਼ਾਨਦਾਰ ਕੈਚ ਫੜੇ। ਇਸ ਤੋਂ ਇਲਾਵਾ ਰਵਿੰਦਰ ਜਡੇਜਾ ਨੇ ਵੀ ਬਾਊਂਡਰੀ ‘ਤੇ ਸ਼ਾਨਦਾਰ ਕੈਚ ਲੈ ਕੇ ਟੀਮ ਇੰਡੀਆ ਲਈ ਵਾਪਸੀ ਕੀਤੀ। ਹਾਲਾਂਕਿ, ਕੁਝ ਮੌਕਿਆਂ ‘ਤੇ ਕੈਚ ਛੁੱਟ ਗਏ ਪਰ ਓਵਰਆਲ ਫੀਲਡਿੰਗ ਨੇ ਟੀਮ ਇੰਡੀਆ ਦੀ ਵਾਪਸੀ ‘ਚ ਜਾਨ ਪਾ ਦਿੱਤੀ ਅਤੇ ਅੰਤ ‘ਚ ਉਹ 70 ਦੌੜਾਂ ਨਾਲ ਮੈਚ ਜਿੱਤ ਕੇ ਫਾਈਨਲ ‘ਚ ਪਹੁੰਚ ਗਈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments