Home ਯੂਪੀ ਖ਼ਬਰਾਂ ਯਮੁਨਾ ਐਕਸਪ੍ਰੈਸਵੇਅ ਹਾਦਸਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਵਾਰਸਾਂ ਲਈ...

ਯਮੁਨਾ ਐਕਸਪ੍ਰੈਸਵੇਅ ਹਾਦਸਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਵਾਰਸਾਂ ਲਈ 2-2 ਲੱਖ ਰੁਪਏ ਦੀ ਸਹਾਇਤਾ ਦਾ ਕੀਤਾ ਐਲਾਨ

0

ਮਥੁਰਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਕੌਮੀਂ ਰਾਹਤ ਫੰਡ ਵਿੱਚੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਵੀ ਕੀਤਾ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਨਜ਼ਦੀਕੀ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਹ ਹਾਦਸਾ ਅੱਜ ਸਵੇਰੇ ਬਲਦੇਵ ਥਾਣੇ ਨੇੜੇ ਮੀਲ ਪੱਥਰ 127 ’ਤੇ ਵਾਪਰਿਆ, ਜਿੱਥੇ 11 ਵਾਹਨ ਆਪਸ ਵਿੱਚ ਟਕਰਾ ਗਏ। ਟੱਕਰ ਤੋਂ ਬਾਅਦ 10 ਵਾਹਨਾਂ ਨੂੰ ਭਿਆਨਕ ਅੱਗ ਲੱਗ ਗਈ। ਮਥੁਰਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਚੰਦਰ ਪ੍ਰਕਾਸ਼ ਸਿੰਘ ਅਨੁਸਾਰ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 13 ਤੱਕ ਪਹੁੰਚ ਗਈ ਹੈ। ਲਗਭਗ 60 ਲੋਕ ਜ਼ਖਮੀ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ’ਤੇ ਲਿਖਿਆ, “ ਯਮੁਨਾ ਐਕਸਪ੍ਰੈਸਵੇਅ ’ਤੇ ਵਾਪਰਿਆ ਹਾਦਸਾ ਬਹੁਤ ਹੀ ਦੁਖਦਾਈ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।” ਉੱਧਰ ਮਥੁਰਾ ਦੇ ਸੀ.ਐਮ.ਓ. ਡਾ. ਰਾਧਾ ਵੱਲਭ ਨੇ ਦੱਸਿਆ ਕਿ ਲਾਸ਼ਾਂ ਦੀ ਹਾਲਤ ਅਜਿਹੀ ਹੈ ਕਿ ਉਨ੍ਹਾਂ ਦੀ ਪਛਾਣ ਲਈ ਡੀ.ਐਨ.ਏ ਟੈਸਟ ਦਾ ਸਹਾਰਾ ਲਿਆ ਜਾਵੇਗਾ। ਪੋਸਟਮਾਰਟਮ ਲਈ ਮੈਡੀਕਲ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version