Home ਪੰਜਾਬ ਧਾਗਾ ਫੈਕਟਰੀ ਦੀ ਬੱਸ ਹੋਈ ਹਾਦਸਾਗ੍ਰਸਤ , ਡੇਢ ਦਰਜਨ ਦੇ ਕਰੀਬ...

ਧਾਗਾ ਫੈਕਟਰੀ ਦੀ ਬੱਸ ਹੋਈ ਹਾਦਸਾਗ੍ਰਸਤ , ਡੇਢ ਦਰਜਨ ਦੇ ਕਰੀਬ ਵਰਕਰ ਜ਼ਖਮੀ

0

ਖੰਨਾ : ਅੱਜ ਸਵੇਰੇ ਖੰਨਾ ਦੇ ਬੀਜਾ ਇਲਾਕੇ ਵਿੱਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇਕ ਧਾਗਾ ਫੈਕਟਰੀ ਦੀ ਬੱਸ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਡੇਢ ਦਰਜਨ ਦੇ ਕਰੀਬ ਫੈਕਟਰੀ ਵਰਕਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਹਾਦਸੇ ਦਾ ਮੁੱਖ ਕਾਰਨ ਇਕ ਤੇਜ਼ ਰਫ਼ਤਾਰ ਟਿੱਪਰ ਸੀ, ਜੋ ਚੌਕ ਵਿੱਚ ਆ ਰਹੀ ਫੈਕਟਰੀ ਬੱਸ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਪਲਟ ਗਈ। ਬੱਸ ਵਿੱਚ ਲਗਭਗ 20 ਤੋਂ 25 ਮਜ਼ਦੂਰ ਸਵਾਰ ਦੱਸੇ ਜਾ ਰਹੇ ਹਨ। ਹਾਦਸੇ ਸਮੇਂ ਦੋਵਾਂ ਵਾਹਨਾਂ ਦੀ ਰਫ਼ਤਾਰ ਬਹੁਤ ਜ਼ਿਆਦਾ ਦੱਸੀ ਜਾ ਰਹੀ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਮਜ਼ਦੂਰਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ। ਮਾਮਲੇ ਦੀ ਜਾਂਚ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version