Home ਪੰਜਾਬ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ

0

ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 5 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਨ੍ਹਾਂ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸਮੇਤ ਕਈ ਇਲਾਕਿਆਂ ਵਿੱਚ ਵੀ ਮੀਂਹ ਪੈ ਸਕਦਾ ਹੈ। ਪੰਜਾਬ ਦੇ ਕੇਂਦਰੀ ਅਤੇ ਪੱਛਮੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਦੱਸੀ ਗਈ ਹੈ।

6 ਸਤੰਬਰ ਨੂੰ ਸਿਰਫ਼ ਪਠਾਨਕੋਟ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਰਹੇਗਾ। ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਕਈ ਥਾਵਾਂ ’ਤੇ ਮੀਂਹ ਪੈ ਸਕਦਾ ਹੈ।

ਉੱਥੇ ਹੀ 7 ਅਤੇ 8 ਸਤੰਬਰ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਮੌਸਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਇਸ ਤੋਂ ਸੰਕੇਤ ਮਿਲਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੀਂਹ ਦਾ ਦਾਇਰਾ ਹੌਲੀ-ਹੌਲੀ ਘੱਟ ਸਕਦਾ ਹੈ।

ਇਸ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਤਾਪਮਾਨ ਆਮ ਦੇ ਨੇੜੇ ਰਿਹਾ। ਬਠਿੰਡਾ ਹਵਾਈ ਅੱਡੇ ’ਤੇ ਸਭ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

NO COMMENTS

LEAVE A REPLY

Please enter your comment!
Please enter your name here

Exit mobile version