Homeਪੰਜਾਬਪੰਜਾਬ 'ਚ 1 ਜੁਲਾਈ ਤੋਂ ਭਾਰੀ ਮੀਂਹ, ਗਰਜ ਤੇ ਤੇਜ਼ ਹਵਾਵਾਂ ਦਾ...

ਪੰਜਾਬ ‘ਚ 1 ਜੁਲਾਈ ਤੋਂ ਭਾਰੀ ਮੀਂਹ, ਗਰਜ ਤੇ ਤੇਜ਼ ਹਵਾਵਾਂ ਦਾ ‘ਯੈਲੋ ਅਲਰਟ’ ਜਾਰੀ

ਚੰਡੀਗੜ੍ਹ: ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜ਼ਾਜ਼ ਤੇਜ਼ੀ ਨਾਲ ਬਦਲ ਰਿਹਾ ਹੈ। ਇੱਕ ਪਾਸੇ ਜਿੱਥੇ ਕੜਾਕੇ ਦੀ ਗਰਮੀ ਅਤੇ ਲੂ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ 1 ਜੁਲਾਈ ਤੋਂ ਭਾਰੀ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਦਾ ‘ਯੈਲੋ ਅਲਰਟ’ ਜਾਰੀ ਕੀਤਾ ਹੈ।

40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਮੌਸਮ ਵਿਭਾਗ ਅਨੁਸਾਰ 29 ਅਤੇ 30 ਜੂਨ ਨੂੰ ਪੰਜਾਬ ਦੇ ਕਈ ਇਲਾਕਿਆਂ ‘ਚ ਗਰਮੀ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 1 ਜੁਲਾਈ ਤੋਂ ਮੌਸਮ ‘ਚ ਬਦਲਾਅ ਆਵੇਗਾ ਅਤੇ ਗਰਜ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਸਭ ਤੋਂ ਵੱਧ ਤਾਪਮਾਨ ਫਰੀਦਕੋਟ ਜ਼ਿਲ੍ਹੇ ਵਿੱਚ ਕੀਤਾ ਗਿਆ ਦਰਜ
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕਾ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਦਰਜ ਕੀਤੀਆਂ ਗਈਆਂ, ਜਦਕਿ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਹਲਕਾ ਮੀਂਹ ਵੀ ਪਿਆ। ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ 45.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਹਫ਼ਤੇ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ-ਐਨ.ਸੀ.ਆਰ. ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਸਰਗਰਮ ਰਹੇਗਾ। ਕਈ ਥਾਵਾਂ ‘ਤੇ ਭਾਰੀ ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅਜਿਹੇ ‘ਚ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਚੌਕਸ ਰਹਿਣ ਅਤੇ ਮੌਸਮ ਵਿਭਾਗ ਦੀ ਸਲਾਹ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments