Homeਯੂਪੀ ਖ਼ਬਰਾਂਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਲੱਖਾਂ ਸਰਕਾਰੀ ਕਰਮਚਾਰੀਆਂ ਨੂੰ ਦਿੱਤਾ ਵੱਡਾ...

ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਲੱਖਾਂ ਸਰਕਾਰੀ ਕਰਮਚਾਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ

ਉੱਤਰ ਪ੍ਰਦੇਸ਼ : ਦੀਵਾਲੀ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪ੍ਰਦੇਸ਼ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਰਾਜ ਕਰਮੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ 3 ਪ੍ਰਤੀਸ਼ਤ ਦਾ ਵਾਧਾ ਮਨਜ਼ੂਰ ਕਰ ਦਿੱਤਾ ਹੈ। ਇਹ ਫੈਸਲਾ 01 ਜੁਲਾਈ 2025 ਤੋਂ ਲਾਗੂ ਹੋਵੇਗਾ। ਇਸ ਵਾਧੇ ਦੇ ਨਾਲ, ਹੁਣ ਮਹਿੰਗਾਈ ਭੱਤਾ 55 ਪ੍ਰਤੀਸ਼ਤ ਤੋਂ ਵਧ ਕੇ 58 ਪ੍ਰਤੀਸ਼ਤ ਹੋ ਗਿਆ ਹੈ।

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਰਾਜ ਸਰਕਾਰ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਇਸ ਫੈਸਲੇ ਨੂੰ “ਵਿਆਪਕ ਜਨ ਹਿੱਤ ਵਿੱਚ ਚੁੱਕਿਆ ਗਿਆ ਸੰਵੇਦਨਸ਼ੀਲ ਕਦਮ” ਕਿਹਾ, ਜਿਸ ਨਾਲ ਨਾ ਸਿਰਫ਼ ਲੱਖਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ ਬਲਕਿ ਪ੍ਰਦੇਸ਼ ਦੀ ਅਰਥ ਵਿਵਸਥਾ ਵਿੱਚ ਵੀ ਨਵੀਂ ਊਰਜਾ ਆਵੇਗੀ।

₹1,960 ਕਰੋੜ ਦਾ ਵਾਧੂ ਬੋਝ ਚੁੱਕੇਗੀ ਸਰਕਾਰ

ਰਾਜ ਸਰਕਾਰ ਦੇ ਮੁਤਾਬਕ, ਇਸ ਫੈਸਲੇ ਨਾਲ ਮਾਰਚ 2026 ਤੱਕ ਲਗਭਗ ₹1960 ਕਰੋੜ ਦਾ ਵਾਧੂ ਵਿੱਤੀ ਬੋਝ ਰਾਜ ਦੇ ਖਜ਼ਾਨੇ ‘ਤੇ ਪਵੇਗਾ। ਇਸ ਦੇ ਬਾਵਜੂਦ ਸਰਕਾਰ ਨੇ ਇਸਨੂੰ ਮਨਜ਼ੂਰੀ ਦਿੱਤੀ ਹੈ ਤਾਂ ਜੋ ਮਹਿੰਗਾਈ ਦੇ ਦਬਾਅ ਨਾਲ ਜੂਝ ਰਹੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਅਸਲ ਰਾਹਤ ਮਿਲ ਸਕੇ।

ਸਰਕਾਰ ਦੇ ਅੰਕੜਿਆਂ ਮੁਤਾਬਕ, ਸਿਰਫ਼ ਨਵੰਬਰ 2025 ਵਿੱਚ ਹੀ ₹795 ਕਰੋੜ ਦਾ ਵਾਧੂ ਨਕਦੀ ਖਰਚਾ ਆਵੇਗਾ। ਇਸ ਤੋਂ ਇਲਾਵਾ ਓਲਡ ਪੈਨਸ਼ਨ ਸਕੀਮ (OPS) ਦੇ ਅਧੀਨ ਆਉਣ ਵਾਲੇ ਕਰਮਚਾਰੀਆਂ ਦੇ ਜੀ.ਪੀ.ਐੱਫ. (GPF) ਖਾਤਿਆਂ ਵਿੱਚ ₹185 ਕਰੋੜ ਦੀ ਰਕਮ ਜਮ੍ਹਾਂ ਕੀਤੀ ਜਾਵੇਗੀ। ਉੱਥੇ ਹੀ, ਜੁਲਾਈ ਤੋਂ ਸਤੰਬਰ 2025 ਦੀ ਏਰੀਅਰ ਮਿਆਦ ਦੇ ਭੁਗਤਾਨ ਉੱਤੇ ₹550 ਕਰੋੜ ਤੋਂ ਵੱਧ ਦਾ ਵਾਧੂ ਭਾਰ ਪਵੇਗਾ।

ਅਕਤੂਬਰ ਤੋਂ ਮਿਲੂਗਾ ਵਧੇ ਹੋਏ ਭੱਤੇ ਦਾ ਨਕਦ ਭੁਗਤਾਨ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਫ਼ ਹਦਾਇਤਾਂ ਦਿੱਤੀਆਂ ਹਨ ਕਿ ਵਧੇ ਹੋਏ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦਾ ਨਕਦ ਭੁਗਤਾਨ ਅਕਤੂਬਰ 2025 ਦੀ ਤਨਖ਼ਾਹ ਅਤੇ ਪੈਨਸ਼ਨ ਵਿੱਚ ਕੀਤਾ ਜਾਵੇ। ਇਸ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਤੋਂ ਪਹਿਲਾਂ ਸਿੱਧੀ ਆਰਥਿਕ ਰਾਹਤ ਮਿਲੇਗੀ।

ਇਹ ਫੈਸਲਾ ਰਾਜ ਦੇ ਲਗਭਗ 28 ਲੱਖ ਤੋਂ ਵੱਧ ਸਰਕਾਰੀ ਕਰਮਚਾਰੀਆਂ, ਅਧਿਆਪਕਾਂ, ਨਿਗਮ ਕਰਮੀਆਂ ਅਤੇ ਪੈਨਸ਼ਨਰਾਂ ਨੂੰ ਪ੍ਰਭਾਵਿਤ ਕਰੇਗਾ। ਇਹਨਾਂ ਵਿੱਚ ਰਾਜ ਸਰਕਾਰ ਦੇ ਨਿਯਮਤ ਕਰਮਚਾਰੀ, ਸਥਾਨਕ ਸੰਸਥਾਵਾਂ ਦੇ ਕਰਮਚਾਰੀ, ਸਿੱਖਿਆ ਸੰਸਥਾਵਾਂ ਦੇ ਸਟਾਫ਼, ਯੂਨੀਵਰਸਿਟੀ ਕਰਮਚਾਰੀ ਅਤੇ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀ ਸ਼ਾਮਲ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments