Homeਪੰਜਾਬਫਰੀਦਕੋਟ 'ਚ ਇਕ ਨੌਜਵਾਨ 2 ਗ੍ਰਨੇਡਾਂ ਸਮੇਤ ਗ੍ਰਿਫ਼ਤਾਰ

ਫਰੀਦਕੋਟ ‘ਚ ਇਕ ਨੌਜਵਾਨ 2 ਗ੍ਰਨੇਡਾਂ ਸਮੇਤ ਗ੍ਰਿਫ਼ਤਾਰ

ਪੰਜਾਬ : ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਇਕ ਨੌਜਵਾਨ ਨੂੰ 2 ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਫਰੀਦਕੋਟ ਵਿੱਚ ਬਾਬਾ ਫਰੀਦ ਸਮਾਗਮ ਤੋਂ ਪਹਿਲਾਂ ਇੱਕ ਅੱਤਵਾਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਕਾਊਂਟਰ ਇੰਟੈਲੀਜੈਂਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਵਿੱਚ ਵਿਸਫੋਟਕ ਪਦਾਰਥ ਐਕਟ ਅਤੇ ਯੂ.ਏ.ਪੀ.ਏ. ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਜਿਨ੍ਹਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਪਛਾਣ ਨਵਜੋਤ ਸਿੰਘ ਉਰਫ਼ ਨਵਪੁੱਤਰ ਸੂਬਾ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰੀ ਵਜੋਂ ਹੋਈ ਹੈ। ਇਸ ਦੇ ਨਾਲ ਹੀ ਨੌਜਵਾਨ ‘ਤੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਨਾਲ ਸੰਪਰਕ ਰੱਖਣ ਅਤੇ ਡਰੋਨ ਰਾਹੀਂ ਗ੍ਰਨੇਡ ਮੰਗਵਾਉਣ ਦਾ ਦੋਸ਼ ਹੈ। ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਟੀਮ ਬੀਤੀ ਰਾਤ ਫਰੀਦਕੋਟ ‘ਚ ਗਸ਼ਤ ਕਰ ਰਹੀ ਸੀ, ਜਿਸ ਦੌਰਾਨ ਉਨ੍ਹਾਂ ਨੂੰ ਨਵਜੋਤ ਬਾਰੇ ਗੁਪਤ ਸੂਚਨਾ ਮਿਲੀ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਫ਼ਿਰੋਜ਼ਪੁਰ ਤੋਂ ਫ਼ਰੀਦਕੋਟ ਵੱਲ ਨੂੰ ਬਿਨਾਂ ਨੰਬਰੀ ਸਕੂਟਰ ‘ਤੇ ਆਉਂਦੇ ਸਮੇਂ ਕਾਬੂ ਕਰ ਲਿਆ । ਇਸ ਦੌਰਾਨ ਉਸਦੀ ਤਲਾਸ਼ੀ ਲੈਣ ‘ਤੇ 3 ਗ੍ਰਨੇਡ ਬਰਾਮਦ ਹੋਏ । ਗ੍ਰਨੇਡ ਕਿੱਥੋਂ ਆਇਆ ਅਤੇ ਕਿੱਥੇ ਸਪਲਾਈ ਕਰਨਾ ਸੀ ਇਸ ਬਾਰੇ ਵਿੱਚ ਪੁਲਿਸ ਨੌਜਵਾਨ ਤੋਂ ਪੁੱਛਗਿੱਛ ਕਰ ਰਹੀ ਹੈ ।

ਨਵਜੋਤ ਦੇ ਪਿਤਾ ਦਾ ਬਿਆਨ ਆਇਆ ਸਾਹਮਣੇ
ਦੂਜੇ ਪਾਸੇ ਨਵਜੋਤ ਦੇ ਪਿਤਾ ਸੂਬਾ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੇਟਾ ਕੈਨੇਡਾ ਤੋਂ ਪੀ.ਆਰ ਹੈ ਅਤੇ 12 ਸਤੰਬਰ ਨੂੰ ਹੀ ਭਾਰਤ ਵਾਪਸ ਆਇਆ ਸੀ। ਬੀਤੀ ਸ਼ਾਮ ਨੂੰ ਬੇਟੇ ਨੇ ਦੱਸਿਆ ਕਿ ਕੋਈ ਕੋਰੀਅਰ ਆਉਣਾ ਹੈ, ਜਿਸ ਤੋਂ ਬਾਅਦ ਉਹ ਉਸ ਨਾਲ ਸਾਦਿਕ ਚੌਕ ਪਹੁੰਚੇ ਸਨ , ਜਿੱਥੇ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ । ਤੁਹਾਨੂੰ ਦੱਸ ਦੇਈਏ ਕਿ ਫਰੀਦਕੋਟ ਵਿੱਚ 19 ਤੋਂ 23 ਸਤੰਬਰ ਤੱਕ ਬਾਬਾ ਫਰੀਦ ਮੇਲਾ ਕਰਵਾਇਆ ਜਾਣਾ ਹੈ। ਇਸ ਦੇ ਚਲਦਿਆਂ 19 ਤੋਂ 28 ਸਤੰਬਰ ਤੱਕ ਨਵੀਂ ਦਾਣਾ ਮੰਡੀ ਵਿਖੇ ਸ਼ਿਲਪ ਮੇਲਾ ਲਗਾਇਆ ਜਾਵੇਗਾ ਙ ਇਸ ਤਿਉਹਾਰ ਦੇ ਮੱਦੇਨਜ਼ਰ ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਸ਼ੱਕੀ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments