Homeਹਰਿਆਣਾਯਮੁਨਾਨਗਰ 'ਚ 255 ਗ੍ਰਾਮ ਹੈਰੋਇਨ (ਸਮੈਕ) ਸਮੇਤ ਇਕ ਨੌਜਵਾਨ ਗ੍ਰਿਫ਼ਤਾਰ

ਯਮੁਨਾਨਗਰ ‘ਚ 255 ਗ੍ਰਾਮ ਹੈਰੋਇਨ (ਸਮੈਕ) ਸਮੇਤ ਇਕ ਨੌਜਵਾਨ ਗ੍ਰਿਫ਼ਤਾਰ

ਯਮੁਨਾਨਗਰ: ਹਰਿਆਣਾ ਦੇ ਯਮੁਨਾਨਗਰ ‘ਚ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਕਰੀਬ 55 ਲੱਖ ਰੁਪਏ ਦੀ 255 ਗ੍ਰਾਮ ਹੈਰੋਇਨ (ਸਮੈਕ) ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।

ਡਿਪਟੀ ਐਸ.ਪੀ (ਡੀ.ਐਸ.ਪੀ.) ਰਜਤ ਗੁਲੀਆ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਨੂੰ ਵਿਜੇ ਕਲੋਨੀ ਖੇਤਰ ਵਿੱਚ ਇੱਕ ਨੌਜਵਾਨ ਦੇ ਨਸ਼ਾ ਤਸਕਰੀ ਬਾਰੇ ਗੁਪਤ ਸੂਚਨਾ ਮਿਲੀ ਸੀ। ਸੂਚਨਾ ਦੇ ਆਧਾਰ ‘ਤੇ ਸੈੱਲ ਇੰਚਾਰਜ ਅਨਿਲ ਕੁਮਾਰ ਦੀ ਅਗਵਾਈ ‘ਚ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਅਮਿਤ ਕੁਮਾਰ, ਜਸਬੀਰ ਸਿੰਘ, ਕਰਮਵੀਰ, ਕੁਲਦੀਪ ਸੈਣੀ, ਅੰਕਿਤ ਅਤੇ ਅਸ਼ੀਸ਼ ਦੀ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ।

ਟੀਮ ਨੇ ਵਿਜੇ ਕਾਲੋਨੀ ‘ਚ ਛਾਪਾ ਮਾਰ ਕੇ ਇਕ ਨੌਜਵਾਨ ਨੂੰ ਸ਼ੱਕੀ ਹਾਲਤ ‘ਚ ਘੁੰਮਦੇ ਹੋਏ ਫੜਿਆ। ਮੌਕੇ ‘ਤੇ ਪਹੁੰਚੇ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ‘ਚ ਕੀਤੀ ਗਈ ਤਲਾਸ਼ੀ ਦੌਰਾਨ ਦੋਸ਼ੀ ਦੇ ਕਬਜ਼ੇ ‘ਚੋਂ 255 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਵਿਜੇ ਕਲੋਨੀ ਵਾਸੀ ਬਿਰਜੂ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਗਿਆ ਹੈ। ਰਿਮਾਂਡ ਦੌਰਾਨ ਇਹ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਇਹ ਨਸ਼ੀਲਾ ਪਦਾਰਥ ਕਿੱਥੋਂ ਲੈ ਕੇ ਆਇਆ ਸੀ ਅਤੇ ਉਹ ਕਿਸ ਨੂੰ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments