Homeਪੰਜਾਬਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ 'ਤੇ ਹਮਲਾ, ਇਲਾਜ ਦੌਰਾਨ ਹੋਈ ਮੌਤ

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ‘ਤੇ ਹਮਲਾ, ਇਲਾਜ ਦੌਰਾਨ ਹੋਈ ਮੌਤ

ਫਤਿਹਗੜ੍ਹ ਚੂੜੀਆਂ: ਫਤਿਹਗੜ੍ਹ ਚੂੜੀਆਂ ਨੇੜਲੇ ਪਿੰਡ ਪਰਾਚਾ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਨੌਜਵਾਨ ਦੀ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਿਕਰਮ ਸਿੰਘ ਵਜੋਂ ਹੋਈ ਹੈ। ਇਸ ਘਟਨਾ ਵਿੱਚ ਪਿੰਡ ਦੇ ਕਾਂਗਰਸੀ ਸਰਪੰਚ ਰਾਜਕਰਨ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਕਤਲ ਦੇ ਗੰਭੀਰ ਦੋਸ਼ ਲਗਾਏ ਗਏ ਹਨ।

ਮ੍ਰਿਤਕ ਦੇ ਭਰਾ ਜਗਰੂਪ ਸਿੰਘ ਨੇ ਦੱਸਿਆ ਕਿ ਉਸ ਦੇ ਪਰਿਵਾਰ ਦੀ ਪਿੰਡ ਦੇ ਸਰਪੰਚ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਬੀਤੀ ਸ਼ਾਮ ਉਸ ਦਾ ਭਰਾ ਬਿਕਰਮ ਸਿੰਘ ਉਰਫ਼ ਬਿੰਕੂ ਕਿਸੇ ਕੰਮ ਲਈ ਫਤਿਹਗੜ੍ਹ ਚੂੜੀਆਂ ਗਿਆ ਹੋਇਆ ਸੀ। ਜਦੋਂ ਉਹ ਪਿੰਡ ਵਾਪਸ ਆ ਰਿਹਾ ਸੀ ਤਾਂ ਪਿੰਡ ਦੇ ਚੌਕ ਵਿੱਚ ਸਰਪੰਚ ਰਾਜਕਰਨ ਸਿੰਘ ਅਤੇ ਉਸ ਦੇ ਸਾਥੀ ਪਹਿਲਾਂ ਤੋਂ ਹੀ ਉਸ ਦੀ ਉਡੀਕ ਕਰ ਰਹੇ ਸਨ। ਜਿਵੇਂ ਹੀ ਬਿਕਰਮ ਉੱਥੇ ਪਹੁੰਚਿਆ ਤਾਂ ਮੁਲਜ਼ਮਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਬਿਕਰਮ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਗਰੂਪ ਸਿੰਘ ਨੇ ਦੋਸ਼ ਲਗਾਇਆ ਕਿ ਸਰਪੰਚ ਅਤੇ ਉਸ ਦੇ ਸਾਥੀ ਕਈ ਦਿਨਾਂ ਤੋਂ ਉਸ ਦੇ ਭਰਾ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ।

ਪਰਿਵਾਰ ਵੱਲੋਂ ਇਸ ਸਬੰਧੀ ਮਾਲੇਵਾਲ ਪੁਲਿਸ ਚੌਕੀ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਇਸ ਦੌਰਾਨ ਮਾਲੇਵਾਲ ਪੁਲਿਸ ਚੌਕੀ ਦੇ ਇੰਚਾਰਜ ਨੰਦ ਲਾਲ ਭੱਟੀ ਨੇ ਕਿਹਾ ਕਿ ਪੁਲਿਸ ਨੂੰ ਘਟਨਾ ਸਬੰਧੀ ਜਾਣਕਾਰੀ ਮਿਲ ਗਈ ਹੈ। ਪਰਿਵਾਰ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਤੱਥਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments