Home ਹਰਿਆਣਾ ਹਰਿਆਣਾ ਦੇ ਯਮੁਨਾਨਗਰ ’ਚ ਆਟੋ ਤੇ ਬਾਈਕ ਦੀ ਹੋਈ ਜ਼ਬਰਦਸਤ ਟੱਕਰ, 1...

ਹਰਿਆਣਾ ਦੇ ਯਮੁਨਾਨਗਰ ’ਚ ਆਟੋ ਤੇ ਬਾਈਕ ਦੀ ਹੋਈ ਜ਼ਬਰਦਸਤ ਟੱਕਰ, 1 ਨੌਜਵਾਨ ਦੀ ਹੋਈ ਮੌਤ

0

ਯਮੁਨਾਨਗਰ : ਹਰਿਆਣਾ ਦੇ ਯਮੁਨਾਨਗਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਆਟੋ ਅਤੇ ਬਾਈਕ ਦੀ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਦੌਰਾਨ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਮਿਲੀ ਜਾਣਕਾਰੀ ਦੇ ਅਨੁਸਾਰ, ਮ੍ਰਿਤਕ ਦੀ ਪਛਾਣ ਪਿੰਡ ਗੁਗਲੋ ਨਿਵਾਸੀ 25 ਸਾਲਾ ਲਾਲ ਸਿੰਘ ਦੇ ਰੂਪ ਵੱਜੋਂ ਹੋਈ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਲਾਲ ਸਿੰਘ ਮਿਹਤਨ- ਮਜ਼ਦੂਰੀ ਕਰਦਾ ਸੀ ਅਤੇ 2 ਬੱਚਿਆਂ ਦਾ ਪਿਤਾ ਸੀ। ਲਾਲ ਸਿੰਘ ਆਪਣੇ ਪਰਿਵਾਰ ਨਾਲ ਸਾਈਕਲ ‘ਤੇ ਕੰਸਾਪੁਰ ਸਥਿਤ ਆਪਣੀ ਭਰਜਾਈ ਦੇ ਘਰ ਗਿਆ ਸੀ।

ਉੱਥੋਂ, ਰਤੌਲੀ ਰੋਡ ‘ਤੇ ਜ਼ਾਹਿਦ ਖਾਨ ਦੇ ਖੇਤ ਵੱਲ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਆ ਰਹੇ ਇੱਕ ਤਿੰਨ ਪਹੀਆ ਵਾਹਨ ਨੇ ਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਲੱਗਦੇ ਹੀ ਲਾਲ ਸਿੰਘ ਬਾਈਕ ਸਮੇਤ ਸੜਕ ’ਤੇ ਡਿੱਗ ਗਿਆ। ਜਦੋਂ ਤੱਕ ਉਸ ਨੂੰ ਹਸਪਤਾਲ ਪਹੁੰਚਾਇਆ, ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਮੌਕੇ ‘ਤੇ ਪਹੁੰਚੀ ਫ਼ਰਕਪੁਰ ਥਾਣਾ ਪੁਲਿਸ ਅਤੇ ਸ਼ਿਕਾਇਤ ‘ਤੇ ਅਣਪਛਾਤੇ ਥ੍ਰੀ-ਵ੍ਹੀਲਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ।

NO COMMENTS

LEAVE A REPLY

Please enter your comment!
Please enter your name here

Exit mobile version