Home ਪੰਜਾਬ ਜਵਾਨੀ ਸੰਭਾਲ ਯਾਤਰਾ ਦੌਰਾਨ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ,...

ਜਵਾਨੀ ਸੰਭਾਲ ਯਾਤਰਾ ਦੌਰਾਨ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਚੰਨੀ ਨੇ ਯਾਤਰਾ ਰੋਕੀ

0
ਮਾਨਸਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਆਪਣੀ ‘ਜਵਾਨੀ ਸੰਭਾਲ ਯਾਤਰਾ’ ਨੂੰ ਅਸਥਾਈ ਤੌਰ ‘ਤੇ ਮੁਲਤਵੀ ਕਰ ਦਿੱਤਾ ਹੈ। ਯਾਤਰਾ ਦੌਰਾਨ ਚਮਕੌਰ ਸਾਹਿਬ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ।

ਜਾਣਕਾਰੀ ਮੁਤਾਬਕ, ਇਹ ਘਟਨਾ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਾਪਰੀ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਚੰਨੀ ਨੇ ਯਾਤਰਾ ਰੋਕਣ ਦਾ ਫੈਸਲਾ ਕੀਤਾ।

ਦੱਸਿਆ ਗਿਆ ਹੈ ਕਿ ਚੰਨੀ ਹੁਣ ਚਮਕੌਰ ਸਾਹਿਬ ਵਾਪਸ ਪਰਤਣਗੇ। ਇਸ ਦੌਰਾਨ ਮਾਨਸਾ ਵਿੱਚ ਹੋਈ ਰੈਲੀ ਦੌਰਾਨ ਉਨ੍ਹਾਂ ਨੇ ਇਸ ਘਟਨਾ ਦੇ ਮੱਦੇਨਜ਼ਰ ਮੁਆਫ਼ੀ ਵੀ ਮੰਗੀ।

ਨੌਜਵਾਨ ਦੀ ਅਚਾਨਕ ਮੌਤ ਕਾਰਨ ਯਾਤਰਾ ਦਾ ਪ੍ਰੋਗਰਾਮ ਪ੍ਰਭਾਵਿਤ ਹੋਇਆ ਹੈ। ਚੰਨੀ ਵੱਲੋਂ ਯਾਤਰਾ ਨੂੰ ਅਸਥਾਈ ਤੌਰ ‘ਤੇ ਰੋਕਣ ਦਾ ਫੈਸਲਾ ਲਿਆ ਗਿਆ ਹੈ। ਫਿਲਹਾਲ ਯਾਤਰਾ ਮੁੜ ਕਦੋਂ ਸ਼ੁਰੂ ਹੋਵੇਗੀ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।

NO COMMENTS

LEAVE A REPLY

Please enter your comment!
Please enter your name here

Exit mobile version