Homeਪੰਜਾਬਲਾਇਸੈਂਸੀ ਰਿਵਾਲਵਰ ਨਾਲ ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਹੋਈ...

ਲਾਇਸੈਂਸੀ ਰਿਵਾਲਵਰ ਨਾਲ ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਹੋਈ ਮੌਤ

ਹੁਸ਼ਿਆਰਪੁਰ: ਹੁਸ਼ਿਆਰਪੁਰ ਵਿੱਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਕੋਟਫਤੂਹੀ ਨੇੜੇ ਦਾਤਾ ਪਿੰਡ ਦੇ ਇੱਕ ਨੌਜਵਾਨ ਦੀ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਲੱਗਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਰਾਤ 10 ਵਜੇ ਦੇ ਕਰੀਬ ਵਾਪਰੀ। ਮ੍ਰਿਤਕ ਦੀ ਪਛਾਣ ਸਤਵੀਰ ਸਿੰਘ ਉਰਫ ਸੱਤਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਕੋਟਫਤੂਹੀ ਥਾਣੇ ਦੇ ਏ.ਐਸ.ਆਈ. ਰਾਜਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਲਾਸ਼ ਨੂੰ ਗੜ੍ਹਸ਼ੰਕਰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments