Homeਪੰਜਾਬਅਬੋਹਰ ’ਚ ਤਰਨਤਾਰਨ ਦੇ ਨੌਜਵਾਨ ਦਾ ਕਤਲ

ਅਬੋਹਰ ’ਚ ਤਰਨਤਾਰਨ ਦੇ ਨੌਜਵਾਨ ਦਾ ਕਤਲ

ਅਬੋਹਰ: ਅਬੋਹਰ ਵਿੱਚ ਇੱਕ ਸਨਸਨੀਖੇਜ਼ ਕਤਲ ਦੀ ਵਾਰਦਾਤ ਸਾਹਮਣੇ ਆਈ ਹੈ। ਪੁਰਾਣੀ ਫਾਜ਼ਿਲਕਾ ਰੋਡ ’ਤੇ ਸ਼ਾਰਦਾ ਟਰੱਸਟ ਹਸਪਤਾਲ ਨੇੜੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ, ਜਿਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖਾਲੜਾ ਵਾਸੀ ਸੁਖਵੰਤ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦੇ ਨਿਸ਼ਾਨ ਸਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਤੜਕਸਾਰ ਪੁਰਾਣੀ ਫਾਜ਼ਿਲਕਾ ਰੋਡ ’ਤੇ ਸ਼ਾਰਦਾ ਟਰੱਸਟ ਹਸਪਤਾਲ ਦੇ ਨੇੜੇ ਇੱਕ ਨੌਜਵਾਨ ਖ਼ੂਨ ਨਾਲ ਲੱਥਪੱਥ ਅਤੇ ਬੇਸੁੱਧ ਹਾਲਤ ਵਿੱਚ ਪਿਆ ਮਿਲਿਆ। ਉਸ ਦੇ ਸਿਰ ਅਤੇ ਅੱਖਾਂ ਕੋਲ ਡੂੰਘੀਆਂ ਸੱਟਾਂ ਲੱਗੀਆਂ ਹੋਈਆਂ ਸਨ।

ਉੱਥੋਂ ਲੰਘ ਰਹੇ ਲੋਕਾਂ ਨੇ ਤੁਰੰਤ ਸਿਟੀ-1 ਪੁਲਿਸ ਅਤੇ 108 ਐਂਬੂਲੈਂਸ ਨੂੰ ਸੂਚਨਾ ਦਿੱਤੀ। ਜਾਣਕਾਰੀ ਮਿਲਣ ’ਤੇ ਥਾਣਾ ਮੁਖੀ ਪਰਮਜੀਤ ਕੁਮਾਰ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਵੱਲੋਂ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਨੌਜਵਾਨ ਦੀ ਪਛਾਣ ਸੁਖਵੰਤ ਸਿੰਘ ਵਜੋਂ ਹੋਈ। ਉਹ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖਾਲੜਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਛਾਣ ਹੋਣ ਤੋਂ ਬਾਅਦ ਪੁਲਿਸ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ।

ਮੁੱਢਲੀ ਜਾਣਕਾਰੀ ਅਤੇ ਸੂਤਰਾਂ ਮੁਤਾਬਕ ਸੁਖਵੰਤ ਸਿੰਘ ਅਬੋਹਰ ਦੇ ਭਗਵਾਨਪੁਰਾ ਇਲਾਕੇ ਵਿੱਚ ਆਪਣੀ ਜਾਣ-ਪਛਾਣ ਵਾਲੀ ਲੜਕੀ ਨੂੰ ਮਿਲਣ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਪਹਿਲਾਂ ਤਰਨਤਾਰਨ ਦੇ ਪਿੰਡ ਖਾਲੜਾ ਵਿੱਚ ਰਹਿੰਦੀ ਸੀ, ਜਿੱਥੇ ਦੋਵਾਂ ਦੀ ਜਾਣ-ਪਛਾਣ ਹੋਈ ਸੀ।

ਹਾਲਾਂਕਿ, ਇਸ ਮੁਲਾਕਾਤ ਅਤੇ ਕਤਲ ਦੇ ਵਿਚਕਾਰ ਕੀ ਸਬੰਧ ਹੈ, ਇਸ ਬਾਰੇ ਪੁਲਿਸ ਵੱਲੋਂ ਅਜੇ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ ਪੁੱਛਗਿੱਛ ਲਈ ਦੋ ਭਰਾਵਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਥਾਣਾ ਮੁਖੀ ਪਰਮਜੀਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਵੰਤ ਸਿੰਘ ਵਜੋਂ ਹੋ ਗਈ ਹੈ ਅਤੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments