Homeਪੰਜਾਬਸੈਂਟਰਲ ਜੇਲ੍ਹ 'ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ

ਸੈਂਟਰਲ ਜੇਲ੍ਹ ‘ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ

ਪੱਟੀ : ਸੈਂਟਰਲ ਜੇਲ੍ਹ ਵਿੱਚ ਬੰਦ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਬ-ਜੇਲ੍ਹ ਪੱਟੀ ਵਿੱਚ ਬੰਦ 27 ਸਾਲਾ ਬਿਕਰਮ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਵਲਟੋਹਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਮਿਲੀ ਜਾਣਕਾਰੀ ਅਨੁਸਾਰ ਬਿਕਰਮ ਸਿੰਘ ਪਿਛਲੇ 3 ਮਹੀਨਿਆਂ ਤੋਂ ਧਾਰਾ 307 ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀ। ਮ੍ਰਿਤਕ ਦੇ ਵੱਡੇ ਭਰਾ ਜਗਮੋਹਨ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦੇ ਭਰਾ ਨੂੰ ਜੇਲ੍ਹ ਵਿੱਚ ਇਨਫੈਕਸ਼ਨ ਹੋ ਗਿਆ ਸੀ, ਪਰ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਸਮੇਂ ਸਿਰ ਸਹੀ ਇਲਾਜ ਮੁਹੱਈਆ ਨਹੀਂ ਕਰਵਾਇਆ।

ਉਸ ਨੇ ਕਿਹਾ ਕਿ ਜੇਕਰ ਉਸ ਦੇ ਭਰਾ ਦਾ ਸਮੇਂ ਸਿਰ ਸਹੀ ਇਲਾਜ ਹੋ ਜਾਂਦਾ ਤਾਂ ਉਸ ਦੀ ਜਾਨ ਬਚ ਸਕਦੀ ਸੀ।

ਪਰਿਵਾਰਕ ਮੈਂਬਰਾਂ ਅਨੁਸਾਰ ਐਤਵਾਰ ਨੂੰ ਜੇਲ੍ਹ ਅਧਿਕਾਰੀਆਂ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਬਿਕਰਮ ਸਿੰਘ ਦੀ ਮੌਤ ਦੀ ਸੂਚਨਾ ਦਿੱਤੀ। ਇਹ ਦੁਖਦਾਈ ਖ਼ਬਰ ਸੁਣ ਕੇ ਪਰਿਵਾਰ ਡੂੰਘੇ ਸਦਮੇ ਵਿੱਚ ਡੁੱਬ ਗਿਆ।

ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਨਾਲ-ਨਾਲ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਢੁੱਕਵੀਂ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਸ ਮੌਕੇ ਪਿੰਡ ਦੇ ਲੋਕ, ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਵੀ ਮੌਜੂਦ ਸਨ। ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments