Homeਪੰਜਾਬਅਜਨਾਲਾ ਦੇ ਪਿੰਡ ਤੇੜਾ ਰਾਜਪੂਤਾਂ 'ਚ ਨੌਜਵਾਨ ਦਾ ਕਤਲ..

ਅਜਨਾਲਾ ਦੇ ਪਿੰਡ ਤੇੜਾ ਰਾਜਪੂਤਾਂ ‘ਚ ਨੌਜਵਾਨ ਦਾ ਕਤਲ..

ਅਜਨਾਲਾ: ਅਜਨਾਲਾ ਦੇ ਪਿੰਡ ਤੇੜਾ ਰਾਜਪੂਤਾਂ ਵਿੱਚ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਕੁਲਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ, ਵਾਸੀ ਪਿੰਡ ਤੇੜਾ ਰਾਜਪੂਤਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਲਜੀਤ ਸਿੰਘ ਦੋ ਬੱਚਿਆਂ ਦਾ ਪਿਤਾ ਸੀ। ਜਾਣਕਾਰੀ ਮੁਤਾਬਕ ਕੁਲਜੀਤ ਸਿੰਘ ਮਿਹਨਤ-ਮਜ਼ਦੂਰੀ ਕਰਨ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਹਮਲੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।

ਇੱਕ ਦਿਨ ਪਹਿਲਾਂ ਵੱਡੇ ਭਰਾ ਨਾਲ ਹੋਈ ਸੀ ਕੁੱਟਮਾਰ

ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਘਟਨਾ ਤੋਂ ਇੱਕ ਦਿਨ ਪਹਿਲਾਂ ਹੀ ਕਥਿਤ ਦੋਸ਼ੀਆਂ ਵੱਲੋਂ ਕੁਲਜੀਤ ਸਿੰਘ ਦੇ ਵੱਡੇ ਭਰਾ ਸੱਤਾ ਸਿੰਘ ਨਾਲ ਕੁੱਟਮਾਰ ਕੀਤੀ ਗਈ ਸੀ। ਪਰਿਵਾਰ ਦਾ ਦੋਸ਼ ਹੈ ਕਿ ਅਗਲੇ ਦਿਨ ਕੁਲਜੀਤ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਇਨਸਾਫ ਦਿਵਾਉਣ ਦੀ ਮੰਗ ਕੀਤੀ ਹੈ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸ਼ੁਰੂ ਕੀਤੀ ਜਾਂਚ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਅਜਨਾਲਾ ਦੇ ਮੁਖੀ ਅਜੇਪਾਲ ਸਿੰਘ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਘਟਨਾ ਨਾਲ ਜੁੜੇ ਤੱਥਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਥਾਣਾ ਮੁਖੀ ਅਜੇਪਾਲ ਸਿੰਘ ਨੇ ਦੱਸਿਆ ਕਿ ਪਿੰਡ ਤੇੜਾ ਰਾਜਪੂਤਾਂ ਵਿੱਚ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਰੱਖਿਆ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments