Homeਪੰਜਾਬਡੇਰਾ ਬਾਬਾ ਨਾਨਕ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਡੇਰਾ ਬਾਬਾ ਨਾਨਕ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਡੇਰਾ ਬਾਬਾ ਨਾਨਕ: ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਵਿੱਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁਖਰਾਜ ਸਿੰਘ ਉਰਫ਼ ਕਾਕਾ ਪੱਡਾ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੇ ਨਾਲ-ਨਾਲ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਜਾਣਕਾਰੀ ਅਨੁਸਾਰ ਸੁਖਰਾਜ ਸਿੰਘ ਧਾਰਮਿਕ ਸਮਾਗਮ ਤੋਂ ਬਾਅਦ ਆਪਣੇ ਘਰ ਵੱਲ ਪਰਤ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਦੇ ਬਾਹਰਵਾਰ ਪਹੁੰਚਿਆ ਤਾਂ ਇੱਕ ਸਵਿਫਟ ਕਾਰ ਵਿੱਚ ਸਵਾਰ ਕੁਝ ਨੌਜਵਾਨਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਸੁਖਰਾਜ ਸਿੰਘ ਗੰਭੀਰ ਜ਼ਖਮੀ ਹੋ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ। ਪੁਲਿਸ ਮੁਤਾਬਕ ਘਟਨਾ ਸਥਾਨ ਤੋਂ ਗੋਲੀਆਂ ਦੇ ਦੋ ਖੋਲ ਵੀ ਬਰਾਮਦ ਹੋਏ ਹਨ।

ਮ੍ਰਿਤਕ ਦੇ ਭਰਾ ਅਤੇ ਪਿੰਡ ਦੇ ਸਰਪੰਚ ਨਵਦੀਪ ਸਿੰਘ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਵੀ ਸੁਖਰਾਜ ਸਿੰਘ ’ਤੇ ਪਿੰਡ ਸ਼ਾਹਪੁਰ ਜਾਜਨ ਵਿੱਚ ਜਾਨਲੇਵਾ ਹਮਲਾ ਹੋਇਆ ਸੀ, ਜਿਸ ਵਿੱਚ ਉਹ ਜ਼ਖਮੀ ਹੋ ਗਿਆ ਸੀ। ਪਰਿਵਾਰ ਵੱਲੋਂ ਉਸ ਮਾਮਲੇ ਵਿੱਚ ਵੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਪੁਲਿਸ ਅਨੁਸਾਰ ਮ੍ਰਿਤਕ ਸੁਖਰਾਜ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਸਨ। ਥਾਣਾ ਡੇਰਾ ਬਾਬਾ ਨਾਨਕ ਦੇ ਐੱਸਐੱਚਓ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਰਪੰਚ ਨਵਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਮੁੱਢਲੀ ਪੁੱਛਗਿੱਛ ਵਿੱਚ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਣ ਦੀ ਗੱਲ ਸਾਹਮਣੇ ਆਈ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਧਰ, ਪਰਿਵਾਰ ਵੱਲੋਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments