Home ਪੰਜਾਬ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਵਾਲਾ ਨੌਜਵਾਨ ਨਾਮਜ਼ਦ

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਵਾਲਾ ਨੌਜਵਾਨ ਨਾਮਜ਼ਦ

0

ਪਟਿਆਲਾ: ਜ਼ਿਲ੍ਹਾ ਪਟਿਆਲਾ ਦੇ ਥਾਣਾ ਖੇੜੀ ਗੰਡਿਆਂ ਅਧੀਨ ਪੈਂਦੇ ਪਿੰਡ ਸੈਦਖੇੜੀ ਤੋਂ ਇੱਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਅਤੇ ਭਜਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਪਿੰਡ ਸੈਦਖੇੜੀ ਦੇ ਹੀ ਵਸਨੀਕ ਬਜਰੰਗੀ ਪੁੱਤਰ ਪੰਕਜ ਖ਼ਿਲਾਫ਼ ਅਗਵਾ ਕਰਨ ਸਮੇਤ ਸਬੰਧਤ ਧਾਰਾਵਾਂ ਤਹਿਤ ਅਪਰਾਧਿਕ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਸ਼ਿਕਾਇਤਕਰਤਾ ਪਿਤਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਲੰਘੀ 18 ਨਵੰਬਰ ਨੂੰ ਉਹ ਆਪਣੀ ਪਤਨੀ ਸੁਨੀਤਾ ਸਮੇਤ ਰੋਜ਼ਾਨਾ ਵਾਂਗ ਕੰਮ ‘ਤੇ ਗਿਆ ਹੋਇਆ ਸੀ ਅਤੇ ਘਰ ਵਿੱਚ ਉਨ੍ਹਾਂ ਦੀ ਨਾਬਾਲਗ ਧੀ ਇਕੱਲੀ ਮੌਜੂਦ ਸੀ। ਸ਼ਾਮ ਕਰੀਬ 6 ਵਜੇ ਜਦੋਂ ਦੋਵੇਂ ਪਤੀ-ਪਤਨੀ ਕੰਮ ਤੋਂ ਵਾਪਸ ਘਰ ਪਰਤੇ, ਤਾਂ ਉਨ੍ਹਾਂ ਦੀ ਧੀ ਘਰ ਵਿੱਚ ਮੌਜੂਦ ਨਹੀਂ ਸੀ। ਪਰਿਵਾਰ ਵੱਲੋਂ ਆਂਢ-ਗੁਆਂਢ ਅਤੇ ਰਿਸ਼ਤੇਦਾਰੀਆਂ ਵਿੱਚ ਆਪਣੇ ਪੱਧਰ ‘ਤੇ ਕਾਫ਼ੀ ਭਾਲ ਕਰਨ ਤੋਂ ਬਾਅਦ ਪਤਾ ਲੱਗਾ ਕਿ ਪਿੰਡ ਸੈਦਖੇੜੀ ਦਾ ਹੀ ਰਹਿਣ ਵਾਲਾ ਮੁਲਜ਼ਮ ਬਜਰੰਗੀ ਉਨ੍ਹਾਂ ਦੀ ਲੜਕੀ ਨੂੰ ਵਰਗਲਾ ਕੇ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਭਜਾ ਕੇ ਲੈ ਗਿਆ ਹੈ।

ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀਆਂ ਅਨੁਸਾਰ, ਮੁਲਜ਼ਮ ਦੇ ਸੰਭਾਵਿਤ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਤਕਨੀਕੀ ਸਬੂਤਾਂ ਦੀ ਮਦਦ ਨਾਲ ਨਾਬਾਲਗ ਲੜਕੀ ਦੀ ਸੁਰੱਖਿਅਤ ਬਰਾਮਦਗੀ ਲਈ ਪੁਲਿਸ ਟੀਮਾਂ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version