ਹਰਿਆਣਾ: ਹਰਿਆਣਾ ਨਾਲ ਜੁੜੀ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉੱਤਰ ਪ੍ਰਦੇਸ਼ ਦੇ ਸ਼ਾਮਲੀ ‘ਚ ਬੀਤੀ ਸ਼ਾਮ ਨੂੰ ਜਿੰਮ ਤੋਂ ਬਾਹਰ ਨਿਕਲਦੇ ਹੀ ਯੂਟਿਊਬਰ ਅਤੇ ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਸੀ.ਸੀ.ਟੀ.ਵੀ. ਫੁਟੇਜ ਨੂੰ ਸਕੈਨ ਕਰਕੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਘਟਨਾ ਸ਼ਾਮਲੀ ਕੋਤਵਾਲੀ ਇਲਾਕੇ ਦੀ ਹੈ।
ਹਮਲਾਵਰਾਂ ਨੇ ਪਿਸਤੌਲ ਨਾਲ 20 ਤੋਂ ਵੱਧ ਰਾਊਂਡ ਫਾਇਰ ਕੀਤੇ। ਗੋਲੀਬਾਰੀ ਨਾਲ ਆਸਪਾਸ ਦਾ ਇਲਾਕਾ ਹਿੱਲ ਗਿਆ। ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਹਮਲਾਵਰ ਫਾਇ ਰਿੰਗ ਕਰਦੇ ਹੋਏ ਫਰਾਰ ਹੋ ਗਏ।
ਸੂਚਨਾ ਮਿਲਣ ‘ਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਟੀਮ ਨੇ ਵੀ ਆ ਕੇ ਸਬੂਤ ਇਕੱਠੇ ਕੀਤੇ। ਪੁਲਿਸ ਆਸਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ।
