Homeਪੰਜਾਬਯੂਟਿਊਬਰ ਜਸਬੀਰ ਸਿੰਘ ਨੂੰ ਅੱਜ ਅਦਾਲਤ 'ਚ ਦੁਬਾਰਾ ਕੀਤਾ ਗਿਆ ਪੇਸ਼

ਯੂਟਿਊਬਰ ਜਸਬੀਰ ਸਿੰਘ ਨੂੰ ਅੱਜ ਅਦਾਲਤ ‘ਚ ਦੁਬਾਰਾ ਕੀਤਾ ਗਿਆ ਪੇਸ਼

ਮੋਹਾਲੀ : ਜਾਸੂਸੀ ਦੇ ਦੋਸ਼ਾਂ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜਸਬੀਰ ਸਿੰਘ ਨੂੰ ਅੱਜ ਉਸਦੇ ਪਿਛਲੇ ਰਿਮਾਂਡ ਤੋਂ ਬਾਅਦ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਗਿਆ। ਜਾਂਚ ਟੀਮ ਨੇ ਮੁਲਜ਼ਮ ਜਸਬੀਰ ਦੇ 7 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ, ਜਦੋਂ ਕਿ ਬਚਾਅ ਪੱਖ ਦੇ ਵਕੀਲ ਨੇ ਰਿਮਾਂਡ ਦਾ ਵਿਰੋਧ ਕੀਤਾ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਜਸਬੀਰ ਸਿੰਘ ਨੂੰ 2 ਦਿਨਾਂ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।

ਜਸਬੀਰ ਸਿੰਘ ਨੇ ਜਾਂਚ ਟੀਮ ਦੇ ਸਾਹਮਣੇ ਕਈ ਖੁਲਾਸੇ ਕੀਤੇ ਹਨ ਅਤੇ ਪੁਲਿਸ ਨੇ ਹੋਰ ਖੁਲਾਸੇ ਦੀ ਉਮੀਦ ਵਿੱਚ ਉਸਦਾ ਰਿਮਾਂਡ ਪ੍ਰਾਪਤ ਕੀਤਾ ਹੈ। ਜਾਂਚ ਟੀਮ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਜਦੋਂ ਉਹ ਪਾਕਿਸਤਾਨ ਗਿਆ ਸੀ ਤਾਂ ਉਸਦੇ ਨਾਲ ਹੋਰ ਕਿਹੜੇ ਯੂਟਿਊਬਰ ਗਏ ਸਨ।

ਇਸ ਮਾਮਲੇ ਵਿੱਚ ਇੱਕ ਪਾਕਿਸਤਾਨੀ ਯੂਟਿਊਬਰ ਦਾ ਨਾਮ ਵੀ ਆ ਰਿਹਾ ਹੈ, ਪਰ ਪੁਲਿਸ ਦਾ ਕਹਿਣਾ ਹੈ ਕਿ ਇਹ ਹਲੇ ਜਾਂਚ ਦਾ ਵਿਸ਼ਾ ਹੈ, ਇਸ ਲਈ ਉਹ ਬਹੁਤ ਕੁਝ ਨਹੀਂ ਦੱਸ ਸਕਦੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਜਾਂਚ ਟੀਮ ਯੂਟਿਊਬਰ ਜੋਤੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਵੀ ਲਿਆ ਸਕਦੀ ਹੈ ਅਤੇ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments