ਜਲੰਧਰ : ਯੂਟਿਊਬਰ ਮਨੀ ਸ਼ਾਕਰ ਨੂੰ 2 ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਜਲੰਧਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਅਦਾਲਤ ਤੋਂ 4 ਦਿਨਾਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ।
ਪੁਲਿਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਮਨੀ ਸ਼ੇਕਰ ਤੋਂ ਉਸਦੇ ਗਿਰੋਹ ਦੇ ਹੋਰ ਮੈਂਬਰਾਂ ਬਾਰੇ ਪੁੱਛਗਿੱਛ ਕੀਤੀ ਜਾਣੀ ਹੈ। ਇਸ ਕਾਰਨ ਪੁਲਿਸ ਨੇ ਹੋਰ ਪੁੱਛਗਿੱਛ ਲਈ 4 ਦਿਨ ਦਾ ਰਿਮਾਂਡ ਮੰਗਿਆ ਹੈ। ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਸ਼ੇਕਰ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਰਿਮਾਂਡ ਦੌਰਾਨ ਪੁਲਿਸ ਉਸ ਕੋਲੋਂ ਗਰੋਹ ਨਾਲ ਜੁੜੇ ਹੋਰ ਮੈਂਬਰਾਂ ਬਾਰੇ ਪੁੱਛ-ਪੜਤਾਲ ਅਤੇ ਮਾਮਲੇ ਸਬੰਧੀ ਜਾਣਕਾਰੀ ਹਾਸਲ ਕਰੇਗੀ।
ਦੱਸ ਦਈਏ ਕਿ ਮਨੀ ਸ਼ੋਕਰ ਦੇ ਇਸ਼ਾਰੇ ‘ਤੇ ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 4 ਹੋਰ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ, ਜੋ ਕਿ ਉਸ ਨੇ ਆਪਣੇ ਪਿੰਡ ਦੇ ਖੇਤਾਂ ‘ਚ ਸਥਿਤ ਟਿਊਬਵੈੱਲ ਦੇ ਨਾਲ ਬਣੇ ਕਮਰੇ ‘ਚ ਲਿਫਾਫੇ ‘ਚ ਲੁਕੋ ਕੇ ਰੱਖੇ ਸਨ। ਇਸ ਤੋਂ ਪਹਿਲਾਂ ਪੁਲਿਸ ਨੇ ਮਨੀ ਸ਼ੋਕਰ ਕੋਲੋਂ 1 ਪਿਸਤੌਲ ਅਤੇ 3 ਜਿੰਦਾ ਪਿਸਤੌਲ ਬਰਾਮਦ ਕੀਤੇ ਸਨ। ਪੁਲਿਸ ਨੇ ਘਟਨਾ ਵਾਲੇ ਦਿਨ ਉਸ ਵੱਲੋਂ ਚਲਾਈਆਂ ਗੋਲੀਆਂ ਦੇ 2 ਖਾਲੀ ਖੋਲ ਵੀ ਬਰਾਮਦ ਕੀਤੇ ਸਨ।
